ਨਵੀਂ ਦਿੱਲੀ: ਸੀਬੀਆਈ ਨੇ ਨਿੰਬੂ ਪਹਾੜ ਵਿੱਚ ਗ਼ੈਰਕਾਨੂੰਨੀ ਪੱਥਰ ਖਾਣ ਘੁਟਾਲੇ ਦੇ ਮਾਮਲੇ ਦੀ ਜਾਂਚ ਸਬੰਧੀ ਝਾਰਖੰਡ ਸਮੇਤ ਤਿੰਨ ਸੂਬਿਆਂ ਵਿੱਚ 20 ਟਿਕਾਣਿਆਂ ’ਤੇ ਛਾਪੇ ਮਾਰੇ ਹਨ। ਅਧਿਕਾਰੀਆਂ ਨੇ ਦੱਸਿਆ ਕਿ ਇਸ ਘੁਟਾਲੇ ਵਿੱਚ ਮੁੱਖ ਮੰਤਰੀ ਹੇਮੰਤ ਸੋਰੇਨ ਦਾ ਇੱਕ ਕਥਿਤ ਸਿਆਸੀ ਸਹਿਯੋਗੀ ਵੀ ਜਾਂਚ ਦੇ ਘੇਰੇ ਵਿੱਚ ਹੈ। ਕੇਂਦਰੀ ਜਾਂਚ ਏਜੰਸੀ ਨੇ ਝਾਰਖੰਡ, ਪੱਛਮੀ ਬੰਗਾਲ ਅਤੇ ਬਿਹਾਰ ਵਿੱਚ ਛਾਪੇ ਮਾਰੇ। ਕੇਂਦਰੀ ਜਾਂਚ ਏਜੰਸੀ ਦੇ ਅਧਿਕਾਰੀਆਂ ਨੇ ਦੱਸਿਆ ਕਿ ਤਲਾਸ਼ੀ ਮੁਹਿੰਮ ਦੌਰਾਨ ਸੀਬੀਆਈ ਨੇ 50 ਲੱਖ ਰੁਪਏ ਦੀ ਨਕਦੀ, ਇੱਕ ਕਿਲੋਗ੍ਰਾਮ ਸੋਨਾ ਤੇ ਇੱਕ ਕਿਲੋਗ੍ਰਾਮ ਚਾਂਦੀ ਤੋਂ ਇਲਾਵਾ ਕਰੋੜਾਂ ਰੁਪਏ ਦੇ ਦਸਤਾਵੇਜ਼ ਬਰਾਮਦ ਕੀਤੇ ਹਨ। -ਪੀਟੀਆਈ