ਪਟਨਾ, 19 ਨਵੰਬਰ
ਬਿਹਾਰ ਦੇ ਸਾਬਕਾ ਮੁੱਖ ਮੰਤਰੀ ਜੀਤਨ ਰਾਮ ਮਾਂਝੀ ਨੇ ਅੱਜ ਸੂਬਾਈ ਅਸੈਂਬਲੀ ਦੇ ਪ੍ਰੋ-ਟੈੱਮ ਸਪੀਕਰ ਵਜੋਂ ਹਲਫ਼ ਲਿਆ। ਰਾਜ ਭਵਨ ਵੱਲੋਂ ਜਾਰੀ ਬਿਆਨ ਮੁਤਾਬਕ ਰਾਜਪਾਲ ਫਾਗੂ ਚੌਹਾਨ ਨੇ ਹਿੰਦੁਸਤਾਨੀ ਅਵਾਮ ਮੋਰਚਾ ਦੇ ਬਾਨੀ ਪ੍ਰਧਾਨ ਤੇ ਕਈ ਵਾਰ ਵਿਧਾਇਕ ਰਹਿ ਚੁੱਕੇ ਮਾਂਝੀ ਨੂੰ ਅਹੁਦੇ ਦਾ ਹਲਫ਼ ਦਿਵਾਇਆ। ਮਾਂਝੀ ਨਵੇਂ ਸਪੀਕਰ ਦੀ ਚੋਣ ਤਕ ਇਸ ਅਹੁਦੇ ’ਤੇ ਬਣੇ ਰਹਿਣਗੇ। ਪ੍ਰੋ-ਟੈੱਮ ਸਪੀਕਰ ਵਜੋਂ ਮਾਂਝੀ ਬਿਹਾਰ ਅਸੈਂਬਲੀ ਦੇ ਨਵੇਂ ਚੁਣੇ ਵਿਧਾਇਕਾਂ ਨੂੰ ਅਹੁਦੇ ਦੀ ਸਹੁੰ ਚੁਕਾਉਣਗੇੇ। ਨਵੀਂ ਬਿਹਾਰ ਅਸੈਂਬਲੀ ਦਾ ਪੰਜ ਰੋਜ਼ਾ ਪਲੇਠਾ ਇਜਲਾਸ 23 ਨਵੰਬਰ ਤੋਂ ਸ਼ੁਰੂ ਹੋਵੇਗਾ।
-ਪੀਟੀਆਈ