ਲਖਨਊ: ਇੱਥੋਂ ਦੀ ਇੱਕ ਅਦਾਲਤ ਨੇ ਅੱਜ ਕੇਰਲਾ ਦੇ ਪੱਤਰਕਾਰ ਸਿੱਦੀਕੀ ਕੱਪਨ ਨੂੰ ਮਨੀ ਲਾਂਡਰਿੰਗ ਨਾਲ ਸਬੰਧਤ ਕੇਸ ’ਚ ਜ਼ਮਾਨਤ ਦੇਣ ਤੋਂ ਇਨਕਾਰ ਕਰ ਦਿੱਤਾ ਹੈ। ਉਹ ਦੋ ਸਾਲ ਤੋਂ ਵੀ ਵੱਧ ਸਮੇਂ ਤੋਂ ਜੇਲ੍ਹ ’ਚ ਬੰਦ ਹੈ। ਕੱਪਨ ਖ਼ਿਲਾਫ਼ ਉੱਤਰ ਪ੍ਰਦੇਸ਼ ’ਚ ਦੋ ਕੇਸ ਦਰਜ ਹਨ। ਉਸ ਨੂੰ ਯੂਏਪੀਏ ਨਾਲ ਸਬੰਧਤ ਕੇਸ ’ਚ ਸੁਪਰੀਮ ਕੋਰਟ ਤੋਂ ਜ਼ਮਾਨਤ ਮਿਲ ਚੁੱਕੀ ਹੈ ਜਦਕਿ ਉਹ ਮਨੀ ਲਾਂਡਰਿੰਗ ਨਾਲ ਸਬੰਧਤ ਕੇਸ ’ਚ ਜ਼ਮਾਨਤ ਦੀ ਉਡੀਕ ਕਰ ਰਿਹਾ ਸੀ। -ਏਜੰਸੀ