ਨਵੀਂ ਦਿੱਲੀ, 24 ਅਪਰੈਲ
ਜਸਟਿਸ ਐੱਨ. ਵੈਂਕਟਰਮਨ ਰਮੰਨਾ ਨੇ ਅੱਜ ਦੇਸ਼ ਦੇ 48ਵੇਂ ਚੀਫ਼ ਜਸਟਿਸ ਵਜੋਂ ਸਹੁੰ ਚੁੱਕੀ। ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਉਨ੍ਹਾਂ ਨੂੰ ਅਹੁਦੇ ਦੀ ਸਹੁੰ ਚੁਕਾਈ। ਜਸਟਿਸ ਰਮੰਨਾ ਨੇ ਰਾਸ਼ਟਰਪਤੀ ਭਵਨ ਵਿਖੇ ਸਮਾਰੋਹ ਵਿੱਚ ਸਹੁੰ ਚੁੱਕੀ। ਉਪ ਰਾਸ਼ਟਰਪਤੀ ਐੱਮ. ਵੈਂਕਈਆ ਨਾਇਡੂ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਕਾਨੂੰਨ ਮੰਤਰੀ ਰਵੀ ਸ਼ੰਕਰ ਪ੍ਰਸਾਦ ਇਸ ਸਮਾਰੋਹ ਵਿੱਚ ਮੌਜੂਦ ਸਨ। ਜਸਟਿਸ ਰਮੰਨਾ ਨੇ ਅੰਗਰੇਜ਼ੀ ਵਿਚ ਅਹੁਦੇ ਦੀ ਸਹੁੰ ਚੁੱਕੀ।