ਨਵੀਂ ਦਿੱਲੀ: ਅੱਜ ਲੋਕ ਸਭਾ ਨੇ ਕਿਸ਼ੋਰਾਂ ਲਈ ਨਿਆਂ (ਬੱਚਿਆਂ ਦੀ ਸੰਭਾਲ ਤੇ ਸੁਰੱਖਿਆ) ਐਕਟ, 2015 ’ਚ ਸੋਧਾਂ ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਕਿਸ਼ੋਰਾਂ ਲਈ ਨਿਆਂ ਸੋਧ ਬਿੱਲ-2021 ਵਿੱਚ ਬੱਚਿਆਂ ਦੀ ਸੁਰੱਖਿਆ, ਉਨ੍ਹਾਂ ਨੂੰ ਗੋਦ ਲੈਣ ਸਬੰਧੀ ਨਿਯਮਾਂ ਨੂੰ ਮਜ਼ਬੂਤ ਬਣਾਉਣ ਸਬੰਧੀ ਸੋਧਾਂ ਕੀਤੀਆਂ ਗਈਆਂ ਹਨ। ਮਹਿਲਾ ਤੇ ਬਾਲ ਵਿਕਾਸ ਮੰਤਰੀ ਸਮ੍ਰਿਤੀ ਇਰਾਨੀ ਨੇ ਬਿੱਲ ਪੇਸ਼ ਕਰਦਿਆਂ ਕਿਹਾ ਕਿ ਇਸ ਨਾਲ ਬਾਲ ਅਧਿਕਾਰ ਸੁਰੱਖਿਆ ਬਾਰੇ ਕੌਮੀ ਕਮਿਸ਼ਨ ਵੱਲੋਂ ਉਠਾਏ ਜਾਂਦੇ ਮੁੱਦਿਆਂ ਦੇ ਹੱਲ ’ਚ ਮਦਦ ਮਿਲੇਗੀ। -ਪੀਟੀਆਈ