ਟ੍ਰਿਬਿਊਨ ਨਿਊਜ਼ ਸਰਵਿਸ
ਪਟਿਆਲਾ, 25 ਜਨਵਰੀ
ਇਥੋਂ ਦੇ ਪ੍ਰਾਚੀਨ ਕਾਲੀ ਮਾਤਾ ਮੰਦਿਰ ਵਿੱਚ ਵਾਪਰੀ ਬੇਅਦਬੀ ਦੀ ਘਟਨਾ ਦੇ ਵਿਰੋਧ ਵਿੱਚ ਹਿੰਦੂ ਜਥੇਬੰਦੀਆਂ ਵੱਲੋਂ ਮੰਗਲਵਾਰ ਨੂੰ ਪਟਿਆਲਾ ਬੰਦ ਦਾ ਸੱਦਾ ਦਿੱਤਾ ਗਿਆ ਸੀ। ਇਸ ਮੌਕੇ ਸ਼ਹਿਰ ਵਿੱਚ ਦੁਕਾਨਾਂ ਬੰਦ ਰਹੀਆਂ ਤੇ ਪੁਲੀਸ ਤਾਇਨਾਤ ਰਹੀ। ਬੇਅਦਬੀ ਦੀ ਘਟਨਾ ਦੇ ਵਿਰੋਧ ਵਿੱਚ ਹਿੰਦੂ ਜਥੇਬੰਦੀਆਂ ਨੇ ਬਾਜ਼ਾਰਾਂ ਵਿੱਚ ਰੋਸ ਮਾਰਚ ਕੀਤਾ।