ਕਾਨਪੁਰ, 29 ਦਸੰਬਰ
ਕਾਨਪੁਰ ਦੇ ਮੁੱਖ ਡਾਕਘਰ ਵੱਲੋਂ ਅੰਡਰਵਰਲਡ ਡੌਨ ਛੋਟਾ ਰਾਜਨ ਅਤੇ ਬਦਨਾਮ ਗੈਂਗਸਟਰ ਮੁੰਨਾ ਬਜਰੰਗੀ ਦੀਆਂ ਫੋਟੋਆਂ ਵਾਲੀਆਂ ਡਾਕ ਟਿਕਟਾਂ ਜਾਰੀ ਕਰਨ ਦੇ ਮਾਮਲੇ ਵਿੱਚ ਡਾਕ ਵਿਭਾਗ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ। ਵਿਭਾਗ ਨੇ ਇਸ ਮਸਮਲੇ ਵਿੱਚ ਇੱਕ ਕਰਮਚਾਰੀ ਨੂੰ ਮੁਅੱਤਲ ਕਰ ਦਿੱਤਾ ਹੈ।
ਅਧਿਕਾਰੀਆਂ ਅਨੁਸਾਰ ਰਾਜਨ ਤੇ ਬਜਰੰਗੀ ਦੀਆਂ 12-12 ਟਿਕਟਾਂ ‘ਮਾਈ ਸਟੈਂਪ ਯੋਜਨਾ’ ਤਹਿਤ ਛਾਪੀਆਂ ਗਈਆਂ ਹਨ। ਵਿਭਾਗ ਵੱਲੋਂ ਕੁਝ ਵਰ੍ਹੇ ਪਹਿਲਾਂ ਇਹ ਯੋਜਨਾ ਸ਼ੁਰੂ ਕੀਤੀ ਗਈ ਸੀ। ਪੋਸਟਮਾਸਟਰ ਜਨਰਲ ਵੀ ਕੇ ਵਰਮਾ ਨੇ ਇਸ ਗ਼ਲਤੀ ਨੂੰ ਮੰਨਿਆ ਹੈ। ਉਨ੍ਹਾਂ ਕਿਹਾ ਕਿ ਇਸ ਸਬੰਧੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਇੱਕ ਕਰਮਚਾਰੀ ਨੂੰ ਮੁਅੱਤਲ ਕਰ ਦਿੱਤਾ ਹੈ ਤੇ ਕਈਆਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤੇ ਗਏ ਹਨ। -ਪੀਟੀਆਈ