ਲਖਨਊ, 13 ਸਤੰਬਰ
ਕੇਰਲਾ ਦੇ ਪੱਤਰਕਾਰ ਸਿੱਦੀਕ ਕੱਪਨ, ਜਿਸ ਨੂੰ ਹਾਲ ਹੀ ਵਿੱਚ ਸੁਪਰੀਮ ਕੋਰਟ ਨੇ ਜ਼ਮਾਨਤ ਦਿੱਤੀ ਸੀ, ਇੱਥੇ ਜੇਲ੍ਹ ਵਿੱਚ ਹੀ ਰਹੇਗਾ ਕਿਉਂਕਿ ਉਸ ਖ਼ਿਲਾਫ਼ ਐਨਫੋਰਸਮੈਂਟ ਡਾਇਰੈਕਟੋਰੇਟ ਵੱਲੋਂ ਦਰਜ ਮਾਮਲਾ ਜਾਂਚ ਅਧੀਨ ਹੈ। ਇਥੋਂ ਦੀ ਅਦਾਲਤ ਨੇ ਸੋਮਵਾਰ ਨੂੰ ਕੱਪਨ ਦੀ ਰਿਹਾਈ ਦੇ ਹੁਕਮ ਜਾਰੀ ਕੀਤੇ ਸਨ। ਡੀਜੀ ਜੇਲ੍ਹ ਪੀਆਰਓ ਸੰਤੋਸ਼ ਵਰਮਾ ਨੇ ਦੱਸਿਆ, ‘ਕੱਪਨ ਜੇਲ੍ਹ ਵਿੱਚ ਹੀ ਰਹੇਗਾ ਕਿਉਂਕਿ ਐਨਫੋਰਸਮੈਂਟ ਡਾਇਰੈਕਟੋਰੇਟ ਵੱਲੋਂ ਦਰਜ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।