ਬੰਗਲੌਰ, 19 ਜੁਲਾਈ
ਕੇਂਦਰੀ ਅਪਰਾਧ ਸ਼ਾਖਾ ਨੇ ਕਰਨਾਟਕ ਦੇ ਬੰਗਲੌਰ ਤੋਂ ਪੰਜ ਅਤਿਵਾਦੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ ਉਨ੍ਹਾਂ ਕੋਲੋਂ ਪਿਸਤੌਲ, ਕਾਰਤੂਸ, ਹਥਿਆਰਾਂ ਅਤੇ ਵਿਸਫੋਟਕਾਂ ਵਿੱਚ ਵਰਤੇ ਜਾਂਦੇ ਕੱਚੇ ਮਾਲ ਦੀ ਵੱਡੀ ਖੇਪ ਬਰਾਮਦ ਕੀਤੀ ਹੈ। ਪੁਲੀਸ ਸੂਤਰਾਂ ਨੇ ਦੱਸਿਆ ਕਿ ਇਹ ਪੰਜ ਉਨ੍ਹਾਂ 21 ਵਿਚੋਂ ਹਨ, ਜਿਨ੍ਹਾਂ ਨੂੰ ਪਿਛਲੇ ਦਿਨੀਂ ਕਤਲ ਕੇਸ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਸੀ। ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਦਾ ਮਾਸਟਰ ਮਾਈਂਡ ਸੈਲਫ਼ੋਨ ਰਾਹੀਂ ਸ਼ੱਕੀ ਵਿਅਕਤੀਆਂ ਦੇ ਸੰਪਰਕ ਵਿੱਚ ਸੀ। ਉਹ ਪਹਿਲਾਂ ਵੀ ਜੇਲ੍ਹ ਵਿੱਚ ਬੰਦ ਸੀ ਅਤੇ ਫਿਲਹਾਲ ਫ਼ਰਾਰ ਹੈ।