ਬੰਗਲੁਰੂ (ਕਰਨਾਟਕ), 30 ਮਾਰਚ
ਇੱਥੋਂ ਦੀ ਇਕ ਵਿਸ਼ੇਸ਼ ਅਦਾਲਤ ਨੇ ਕਰਨਾਟਕ ਦੇ ਸਾਬਕਾ ਮੁੱਖ ਮੰਤਰੀ ਬੀ.ਐੱਸ. ਯੇਦੀਯੁਰੱਪਾ ਖ਼ਿਲਾਫ਼ ਇਕ ਵਿਸ਼ੇਸ਼ ਅਪਰਾਧਿਕ ਕੇਸ ਦਰਜ ਕਰਨ ਦੇ ਹੁਕਮ ਜਾਰੀ ਕੀਤੇ ਹਨ। ਇਹ ਮਾਮਲਾ 2006-07 ਦਾ ਹੈ ਜਦੋਂ ਯੇਦੀਯੁਰੱਪਾ ਭਾਜਪਾ-ਜਨਤਾ ਦਲ (ਸੈਕੁਲਰ) ਗੱਠਜੋੜ ਦੀ ਸਰਕਾਰ ਵਿੱਚ ਉਪ ਮੁੱਖ ਮੰਤਰੀ ਸਨ। ਇਹ ਜ਼ਮੀਨ ਸਬੰਧੀ ਨੋਟੀਫਿਕੇਸ਼ਨ ਰੱਦ ਕਰਨ ਵਿੱਚ ਕਥਿਤ ਭ੍ਰਿਸ਼ਟਾਚਾਰ ਨਾਲ ਸਬੰਧਤ ਮਾਮਲਾ ਹੈ। ਕਰਨਾਟਕ ਵਿੱਚ ਚੁਣੇ ਹੋਏ ਸੰਸਦ ਮੈਂਬਰਾਂ ਤੇ ਵਿਧਾਇਕਾਂ ਨਾਲ ਸਬੰਧਤ ਅਪਰਾਧਿਕ ਮਾਮਲਿਆਂ ਦੀ ਸੁਣਵਾਈ ਲਈ ਬਣਾਈ ਗਈ ਵਿਸ਼ੇਸ਼ ਅਦਾਲਤ ਦੇ ਸੈਸ਼ਨ ਜੱਜ ਬੀ. ਜਯੰਤ ਕੁਮਾਰ ਨੇ ਵਾਸੂਦੇਵ ਰੈੱਡੀ ਵੱਲੋਂ ਦਰਜ ਕਰਵਾਈ ਗਈ ਇਕ ਨਿੱਜੀ ਸ਼ਿਕਾਇਤ ਦੇ ਆਧਾਰ ’ਤੇ 26 ਮਾਰਚ ਨੂੰ ਇਹ ਹੁਕਮ ਜਾਰੀ ਕੀਤੇ ਗਏ ਹਨ। -ਪੀਟੀਆਈ