ਬੰਗਲੂਰੂ, 2 ਅਪਰੈਲ
ਕਰਨਾਟਕ ਦੇ ਮੁੱਖ ਮੰਤਰੀ ਬਾਸਵਰਾਜ ਬੋਮੱਈ ਨੇ ਸ਼ਨਿਚਰਵਾਰ ਨੂੰ ਕਿਹਾ ਕਿ ਪੁਲੀਸ ਨੂੰ ਅਪਰਾਧ ਅਤੇ ਅਪਰਾਧੀਆਂ ਨਾਲ ਸਮਝੌਤਾ ਕੀਤੇ ਬਿਨਾਂ ਅਪਰਾਧ ਨੂੰ ਕੰਟਰੋਲ ਕਰਨ ਲਈ ਕੰਮ ਕਰਨਾ ਚਾਹੀਦਾ ਹੈ। ਇੱਥੇ ‘ਪੁਲੀਸ ਝੰਡਾ ਦਿਵਸ’ ਸਮਾਗਮ ਵਿੱਚ ਹਿੱਸਾ ਲੈਂਦਿਆਂ ਸ੍ਰੀ ਬੋਮੱਈ ਨੇ ਕਿਹਾ, ‘‘ਅਪਰਾਧ ਨੂੰ ਕੰਟਰੋਲ ਕੀਤਾ ਜਾ ਸਕਦਾ ਹੈ, ਜੇਕਰ ਪੁਲੀਸ ਅਪਰਾਧ ਅਤੇ ਅਪਰਾਧੀਆਂ ਨਾਲ ਸਮਝੌਤਾ ਕੀਤੇ ਬਿਨਾਂ ਕੰਮ ਕਰਦੀ ਹੈ। ਸੂਬਾ ਸਰਕਾਰ ਨੂੰ ਆਪਣੀ ਪੁਲੀਸ ’ਤੇ ਮਾਣ ਹੈ ਅਤੇ ਮੈਂ ਚਾਹੁੰਦਾ ਹਾਂ ਕਿ ਸੂਬੇ ਦੀ ਪੁਲੀਸ ਦੇਸ਼ ਵਿੱਚ ਸਿਖਰਲੇ ਸਥਾਨ ’ਤੇ ਪਹੁੰਚੇ।’’ ਮੁੱਖ ਮੰਤਰੀ ਨੇ ਕਿਹਾ ਕਿ ਸਮਾਜ ਵਿੱਚ ਸ਼ਾਂਤੀ, ਪ੍ਰਬੰਧ ਬਣਾਈ ਰੱਖਣਾ ਅਤੇ ਲੋਕਾਂ ਦੀ ਸੁਰੱਖਿਆ ਯਕੀਨੀ ਬਣਾਉਣਾ ਪੁਲੀਸ ਦਾ ਫਰਜ਼ ਹੈ। ਇਸ ਲਈ ਪੁਲੀਸ ਬਲ ਵਿੱਚ ਅਨੁਸ਼ਾਸਨ ਅਤੇ ਏਕਤਾ ਹੋਣੀ ਚਾਹੀਦੀ ਹੈ। -ਏਜੰਸੀ