ਨਵੀਂ ਦਿੱਲੀ: ਕਰਨਾਟਕ ਹਾਈ ਕੋਰਟ ਦੇ ਜਸਟਿਸ ਐੱਚ.ਪੀ.ਸੰਦੇਸ਼ ਨੇ ਰਿਸ਼ਵਤ ਕੇਸ ਦੀ ਸੁਣਵਾਈ ਦੌਰਾਨ ਉਨ੍ਹਾਂ ਨੂੰ ਤਬਾਦਲੇ ਦੀਆਂ ਧਮਕੀਆਂ ਮਿਲਣ ਦਾ ਦਾਅਵਾ ਕੀਤਾ ਹੈ। ਜਸਟਿਸ ਸੰਦੇਸ਼ ਨੇ ਕਿਹਾ ਕਿ ਉਨ੍ਹਾਂ ਇਕ ਕੇਸ ਦੀ ਸੁਣਵਾਈ ਦੌਰਾਨ ਐਂਟੀ-ਕਰੱਪਸ਼ਨ ਬਿਊਰੋ ਖਿਲਾਫ਼ ਟਿੱਪਣੀ ਕੀਤੀ ਸੀ ਕਿ ‘ਇਹ ਕੁਲੈਕਸ਼ਨ ਸੈਂਟਰ’ ਬਣ ਗਿਆ ਹੈ, ਜਿਸ ਮਗਰੋਂ ਉਨ੍ਹਾਂ ਨੂੰ ਤਬਾਦਲੇ ਦੀਆਂ ਧਮਕੀਆਂ ਮਿਲੀਆਂ ਹਨ। ਉਧਰ ਕਾਂਗਰਸ ਆਗੂ ਰਾਹੁਲ ਗਾਂਧੀ ਨੇ ਕਰਨਾਟਕ ਹਾਈ ਕੋਰਟ ਦੇ ਜੱਜ ਨੂੰ ਮਿਲੀਆਂ ਇਨ੍ਹਾਂ ਧਮਕੀਆਂ ਦੀ ਨਿਖੇਧੀ ਕੀਤੀ ਹੈ। ਰਾਹੁਲ ਨੇ ਇਨ੍ਹਾਂ ਧਮਕੀਆਂ ਦੇ ਹਵਾਲੇ ਨਾਲ ਭਾਜਪਾ ’ਤੇ ਦੋਸ਼ ਲਾਇਆ ਕਿ ਭਗਵਾਂ ਪਾਰਟੀ ‘ਇਕ ਤੋਂ ਬਾਅਦ ਦੂਜੀ ਸੰਸਥਾ’ ਨੂੰ ਪੈਰਾਂ ਹੇਠ ਮਧੋਲ ਰਹੀ ਹੈ। ਰਾਹੁਲ ਨੇ ਕੋਰਟ ਦੀ ਕਾਰਵਾਈ ਨਾਲ ਜੁੜੀ ਇਕ ਵੀਡੀਓ ਵੀ ਸਾਂਝੀ ਕੀਤੀ ਹੈ, ਜਿਸ ਵਿੱਚ ਜੱਜ ਤਬਾਦਲੇ ਦੀਆਂ ਧਮਕੀਆਂ ਮਿਲਣ ਦਾ ਦਾਅਵਾ ਕਰਦਾ ਵਿਖਾਈ ਦਿੰਦਾ। -ਪੀਟੀਆਈ