ਹੋਸਪੇਟ, 17 ਅਪਰੈਲ
ਭਾਜਪਾ ਪ੍ਰਧਾਨ ਜੇਪੀ ਨੱਢਾ ਨੇ ਅੱਜ ਕਰਨਾਟਕ ਵਿਚ ਪਾਰਟੀ ਵਰਕਰਾਂ ਨੂੰ 2023 ਦੀਆਂ ਵਿਧਾਨ ਸਭਾ ਚੋਣਾਂ ਲਈ ਤਿਆਰੀਆਂ ਵਿੱਢਣ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਪਾਰਟੀ ਵਰਕਰ ਬਦਲਾਅ ਦਾ ਜ਼ਰੀਆ ਬਣਨ ਤੇ ਮੁਲਕ ਦੀ ਤਰੱਕੀ ਯਕੀਨੀ ਬਣਾਉਣ। ਉਹ ਇੱਥੇ ਪਾਰਟੀ ਕਾਰਜਕਾਰਨੀ ਦੀ ਮੀਟਿੰਗ ਨੂੰ ਸੰਬੋਧਨ ਕਰ ਰਹੇ ਹਨ। ਨੱਢਾ ਨੇ ਕਿਹਾ ਕਿ ਉਹ ਪਾਰਟੀ ਨੂੰ ਦੁਬਾਰਾ ਸੱਤਾ ਵਿਚ ਲਿਆਉਣ ਲਈ ਕੰਮ ਕਰ ਰਹੇ ਹਨ। ਅਗਲੇ ਸਾਲ ਦੇ ਸ਼ੁਰੂ ਵਿਚ ਹੋਣ ਵਾਲੀਆਂ ਚੋਣਾਂ ਦੇ ਮੱਦੇਨਜ਼ਰ ਨੱਢਾ ਨੇ ਪਾਰਟੀ ਆਗੂਆਂ ਤੇ ਵਰਕਰਾਂ ਨੂੰ ਲੋਕਾਂ ਨਾਲ ਰਾਬਤਾ ਕਰਨ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਪਾਰਟੀ ਵਰਕਰ ਲੋਕਾਂ ਨੂੰ ਭਾਜਪਾ ਸਰਕਾਰ ਵੱਲੋਂ ਕੀਤੇ ਗਏ ਚੰਗੇ ਕਾਰਜਾਂ ਬਾਰੇ ਜਾਣਕਾਰੀ ਦੇਣ। ਨੱਢਾ ਨੇ ਕਿਹਾ ਕਿ ਭਾਜਪਾ ਕੁਰਸੀ ਲਈ ਨਹੀਂ ਬਲਕਿ ਸਮਾਜਿਕ ਬਦਲਾਅ ਲਈ ਕੰਮ ਕਰ ਰਹੀ ਹੈ। -ਪੀਟੀਆਈ