ਬੰਗਲੌਰ, 4 ਅਗਸਤ
ਕਰਨਾਟਕ ਦੇ ਸਾਬਕਾ ਮੁੱਖ ਮੰਤਰੀ ਸਿਧਾਰਮੱਈਆ ਨੇ ਅੱਜ ਕਿਹਾ ਹੈ ਕਿ ਉਹ ਕਰੋਨਾ ਤੋਂ ਪੀੜਤ ਹਨ ਤੇ ਡਾਕਟਰਾਂ ਦੀ ਸਲਾਹ ‘ਤੇ ਹਸਪਤਾਲ ਵਿਚ ਦਾਖਲ ਹਨ। ਹਸਪਤਾਲ ਨੇ ਬਿਆਨ ਵਿੱਚ ਕਿਹਾ ਕਿ ਵਿਰੋਧੀ ਧਿਰ ਦੇ ਨੇਤਾ ਸਿਧਾਰਮੱਈਆ(71) ਦੀ ਹਾਲਤ ਹੁਣ ਸਥਿਰ ਹੈ। ਸਾਬਕਾ ਮੁੱਖ ਮੰਤਰੀ ਨੈ ਟਵੀਟ ਕੀਤਾ ਹੈ ਕਿ ਉਨ੍ਹਾਂ ਦੇ ਸੰਪਰਕ ਵਿੱਚ ਆਏ ਲੋਕ ਇਕਾਂਤਵਾਸ ਵਿੱਚ ਚਲੇ ਜਾਣ।