ਨਵੀਂ ਦਿੱਲੀ, 3 ਜੂਨ
ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਅਤੇ ਸੰਗਠਨ ਜਨਰਲ ਸਕੱਤਰ ਕੇਸੀ ਵੇਣੂਗੋਪਾਲ ਤੋਂ ਬਾਅਦ ਪਾਰਟੀ ਦੀ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਵਾਡਰਾ ਵੀ ਕਰੋਨਾ ਵਾਇਰਸ ਦੀ ਲਪੇਟ ਵਿੱਚ ਆ ਗਈ ਹੈ। ਪ੍ਰਿਯੰਕਾ ਗਾਂਧੀ ਨੇ ਅੱਜ ਟਵੀਟ ਕਰਕੇ ਇਹ ਜਾਣਕਾਰੀ ਦਿੱਤੀ। ਉਨ੍ਹਾਂ ਨੇ ਕਿਹਾ,‘ਜਾਂਚ ਵਿੱਚ ਕੋਵਿਡ -19 ਤੋਂ ਪੀੜਤ ਹੋਣ ਦੀ ਪੁਸ਼ਟੀ ਹੋਈ ਹੈ। ਵਾਇਰਸ ਦੇ ਹਲਕੇ ਲੱਛਣ ਹਨ। ਸਾਰੇ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦੇ ਹੋਏ ਮੈਂ ਆਪਣੇ ਆਪ ਨੂੰ ਆਪਣੇ ਘਰ ਵਿੱਚ ਇਕਾਂਤਵਾਸ ਕਰ ਲਿਆ ਹੈ। ਮੇਰੀ ਉਨ੍ਹਾਂ ਸਾਰਿਆਂ ਨੂੰ ਸਾਵਧਾਨ ਰਹਿਣ ਦੀ ਬੇਨਤੀ ਹੈ ਜਿਹੜੇ ਮੇਰੇ ਸੰਪਰਕ ਵਿੱਚ ਸਨ।’