ਪ੍ਰਯਾਗਰਾਜ, 31 ਅਕਤੂਬਰ
ਅਲਾਹਾਬਾਦ ਹਾਈ ਕੋਰਟ ਨੇ ਵਾਰਾਨਸੀ ਵਿੱਚ 1991 ਦੇ ਕਾਸ਼ੀ ਵਿਸ਼ਵਨਾਥ ਮੰਦਿਰ-ਗਿਆਨਵਾਪੀ ਮਸਜਿਦ ਕੇਸ ਦੀ ਸੁਣਵਾਈ ਕਰਦਿਆਂ ਭਾਰਤੀ ਪੁਰਾਤਤਵ ਵਿਭਾਗ (ਏਐੱਸਆਈ) ਵੱਲੋਂ ਕੀਤੇ ਜਾਣ ਵਾਲੇ ਸਰਵੇਖਣ ’ਤੇ ਲਾਈ ਰੋਕ 30 ਨਵੰਬਰ ਤੱਕ ਵਧਾ ਦਿੱਤੀ ਹੈ। ਏਐੱਸਆਈ ਨੇ ਅੱਜ ਕੋਰਟ ਨੂੰ ਦੱਸਿਆ ਸੀ ਕਿ ਉਹ ਅਦਾਲਤ ਵੱਲੋਂ ਜਾਰੀ ਹਦਾਇਤਾਂ ਦੀ ਪਾਲਣਾ ਯਕੀਨੀ ਬਣਾਏਗੀ। -ਪੀਟੀਆਈ