ਸ੍ਰੀਨਗਰ, 31 ਮਈ
ਜੰਮੂ ਕਸ਼ਮੀਰ ਦੇ ਕੁਲਗਾਰ ਜ਼ਿਲ੍ਹੇ ’ਚ ਅਤਿਵਾਦੀਆਂ ਨੇ ਪਰਵਾਸੀ ਕਸ਼ਮੀਰੀ ਪੰਡਿਤ ਅਧਿਆਪਕਾ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ। ਜੰਮੂ ਖੇਤਰ ਦੇ ਸਾਂਬਾ ਦੀ ਰਹਿਣ ਵਾਲੀ ਰਜਨੀ ਬਾਲਾ (36) ਉਸ ਸਮੇਂ ਜ਼ਖਮੀ ਹੋ ਗਈ ਜਦੋਂ ਅਤਿਵਾਦੀਆਂ ਨੇ ਕੁਲਗਾਮ ਦੇ ਗੋਪਾਲਪੋਰਾ ਖੇਤਰ ‘ਚ ਉਸ ‘ਤੇ ਗੋਲੀਬਾਰੀ ਕੀਤੀ। ਇਥੇ ਉਹ ਅਧਿਆਪਕਾ ਵਜੋਂ ਤਾਇਨਾਤ ਸੀ। ਅਧਿਕਾਰੀਆਂ ਨੇ ਦੱਸਿਆ ਕਿ ਜ਼ਖਮੀ ਬਾਲਾ ਨੂੰ ਤੁਰੰਤ ਨੇੜਲੇ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਮਈ ਮਹੀਨੇ ਵਿੱਚ ਕਸ਼ਮੀਰੀ ਪੰਡਤ ਦੀ ਇਹ ਦੂਜੀ ਹੱਤਿਆ ਹੈ। 12 ਮਈ ਨੂੰ ਰਾਹੁਲ ਭੱਟ ਦੀ ਬਡਗਾਮ ਜ਼ਿਲ੍ਹੇ ਦੀ ਚਦੂਰਾ ਤਹਿਸੀਲ ਵਿੱਚ ਤਹਿਸੀਲਦਾਰ ਦੇ ਦਫ਼ਤਰ ਦੇ ਅੰਦਰ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ।