ਸ੍ਰੀਨਗਰ: ਪੀਡੀਪੀ ਪ੍ਰਧਾਨ ਮਹਬਿੂਬਾ ਮੁਫਤੀ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਕੇਂਦਰ ਵੱਲੋਂ ਜੰਮੂ-ਕਸ਼ਮੀਰ ਦੇ ਲੋਕਾਂ ਨੂੰ ‘ਤਾਕਤਹੀਣ’ ਕੀਤਾ ਜਾ ਰਿਹਾ ਹੈ। ਕਸ਼ਮੀਰੀਆਂ ’ਤੇ ਅਤਿਵਾਦੀਆਂ ਨਾਲ ਕਥਿਤ ਸਬੰਧ ਹੋਣ ਦਾ ਸ਼ੱਕ ਕਰਕੇ ਉਨ੍ਹਾਂ ਨੂੰ ਬੇਇੱਜ਼ਤ ਕੀਤਾ ਜਾ ਰਿਹਾ ਹੈ। ਉਹ ਹਾਲ ਹੀ ਵਿੱਚ ਦੇਸ਼ ਵਿਰੋਧੀ ਗਤੀਵਿਧੀਆਂ ਦੇ ਦੋਸ਼ਾਂ ਹੇਠ ਬਰਖਾਸਤ ਕੀਤੇ ਛੇ ਮੁਲਾਜ਼ਮਾਂ ਸਬੰਧੀ ਆਪਣੀ ਪ੍ਰਤੀਕਿਰਿਆ ਦੇ ਰਹੇ ਸਨ। ਮਹਬਿੂਬਾ ਨੇ ਟਵਿੱਟਰ ’ਤੇ ਲਿਖਿਆ,‘ਜੰਮੂ ਕਸ਼ਮੀਰ ਦੇ ਲੋਕਾਂ ਦੀ ਤਾਕਤ ਘਟਾਉਣ ਦੇ ਭਾਰਤ ਸਰਕਾਰ ਦੇ ਫਰਮਾਨਾਂ ਦਾ ਅੰਤ ਨਹੀਂ ਹੋਇਆ। ਉਨ੍ਹਾਂ ਕਿਹਾ ਕਿ ਕਸ਼ਮੀਰੀਆਂ ਨੂੰ ‘ਮਾਰਨਾ’ ਕੇਂਦਰ ਦੇ ‘ਜਾਅਲੀ ਬਿਰਤਾਂਤ ਨੂੰ ਖਾਰਜ ਕਰਦਾ ਹੈ ਕਿ ਜੰਮੂ-ਕਸ਼ਮੀਰ ਵਿੱਚ ਸਭ ਕੁਝ ਠੀਕ ਹੈ’। ਉਨ੍ਹਾਂ ਕਿਹਾ, ‘ਅਤਿਵਾਦੀਆਂ ਨਾਲ ਸਬੰਧਾਂ ਦਾ ਨਵਾਂ ਬਹਾਨਾ ਕਸ਼ਮੀਰੀਆਂ ਨੂੰ ਕੁੱਟਣ ਅਤੇ ਜ਼ਲੀਲ ਕਰਨ ਲਈ ਵਰਤਿਆ ਜਾਂਦਾ ਹੈ।’ -ਪੀਟੀਆਈ