ਨਵੀਂ ਦਿੱਲੀ, 13 ਦਸੰਬਰ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਐਲਾਨ ਕੀਤਾ ਹੈ ਕਿ ਉਹ ਸੋਮਵਾਰ ਨੂੰ ਇੱਕ ਦਿਨ ਲਈ ਵਰਤ ਰੱਖਣਗੇ। ਦਿੱਲੀ ਦੇ ਮੁੱਖ ਮੰਤਰੀ ਨੇ ਸਾਰਿਆਂ ਨੂੰ ਆਪਣੇ ਘਰ ਵਿੱਚ ਇੱਕ ਦਿਨ ਦਾ ਵਰਤ ਰੱਖਣ ਅਤੇ ਕਿਸਾਨਾਂ ਦੀ ਮੰਗ ਦੀ ਹਮਾਇਤ ਕਰਨ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਅੰਨਾ ਹਜ਼ਾਰੇ ਦੇ ਅੰਦੋਲਨ ਵੇਲੇ ਜਿਵੇਂ ਕਾਂਗਰਸ ਅੰਦੋਲਨਕਾਰੀਆਂ ਨੂੰ ਬਦਨਾਮ ਕਰਦੀ ਸੀ ਉਵੇਂ ਹੁਣ ਭਾਜਪਾ ਕਰ ਰਹੀ ਹੈ।