ਪਲੱਕੜ, 1 ਸਤੰਬਰ
ਕੇਰਲ ਦੀ ਅਦਾਲਤ ਨੇ ਰਾਜ ਦੇ ਪਲੱਕੜ ਜ਼ਿਲ੍ਹੇ ਦੇ ਕਰਿੰਬਾ ਪਿੰਡ ਵਿੱਚ ਨਾਬਾਲਗ ਲੜਕੀ ਦਾ ਜਿਨਸੀ ਸ਼ੋਸ਼ਣ ਕਰਨ ਦੇ ਮਾਮਲੇ ਵਿੱਚ 90 ਸਾਲਾ ਵਿਅਕਤੀ ਨੂੰ ਤਿੰਨ ਸਾਲ ਦੀ ਸਜ਼ਾ ਸੁਣਾਈ ਹੈ। ਤਿੰਨ ਸਾਲ ਦੀ ਸਜ਼ਾ ਤੋਂ ਇਲਾਵਾ ਫਾਸਟ ਟ੍ਰੈਕ ਸਪੈਸ਼ਲ ਕੋਰਟ ਦੇ ਜੱਜ ਸਤੀਸ਼ ਕੁਮਾਰ ਨੇ ਦੋਸ਼ੀ ਨੂੰ 2020 ਵਿਚ 15 ਸਾਲਾ ਲੜਕੀ, ਜੋ ਉਸ ਦੀ ਗੁਆਂਢਣਸੀ, ਦਾ ਜਿਨਸੀ ਸ਼ੋਸ਼ਣ ਕਰਨ ਲਈ 50,000 ਰੁਪਏ ਦਾ ਜੁਰਮਾਨਾ ਵੀ ਲਗਾਇਆ। ਵਿਸ਼ੇਸ਼ ਸਰਕਾਰੀ ਵਕੀਲ (ਐੱਸਪੀਪੀ) ਨਿਸ਼ਾ ਵਿਜੇਕੁਮਾਰ ਨੇ ਕਿਹਾ ਕਿ ਵਿਅਕਤੀ ਨੂੰ ਜਿਨਸੀ ਸ਼ੋਸ਼ਣ ਦੇ ਅਪਰਾਧ ਲਈ ਪ੍ਰੋਟੈਕਸ਼ਨ ਆਫ ਚਿਲਡਰਨ ਫਰਾਮ ਸੈਕਸੂਅਲ ਆਫੈਂਸ (ਪੋਕਸੋ) ਐਕਟ ਦੀ ਧਾਰਾ 7 ਦੇ ਤਹਿਤ ਦੋਸ਼ੀ ਠਹਿਰਾਇਆ ਗਿਆ ਹੈ ਅਤੇ ਸਜ਼ਾ ਦਿੱਤੀ ਗਈ ਹੈ। ਪੋਕਸੋ ਐਕਟ ਦੀ ਧਾਰਾ 7 ਦੇ ਤਹਿਤ ਅਪਰਾਧ ਲਈ ਘੱਟੋ-ਘੱਟ ਤਿੰਨ ਸਾਲ ਦੀ ਸਜ਼ਾ ਅਤੇ ਵੱਧ ਤੋਂ ਵੱਧ ਪੰਜ ਸਾਲ ਦੀ ਸਜ਼ਾ ਹੈ।