ਤਿਰੂਵਨੰਤਪੁਰਮ, 7 ਫਰਵਰੀ
ਕੇਰਲ ਦੇ ਰਾਜਪਾਲ ਆਰਿਫ ਮੁਹੰਮਦ ਖਾਨ ਨੇ ਲੋਕਾਯੁਕਤ ਦੀਆਂ ਸ਼ਕਤੀਆਂ ’ਤੇ ਰੋਕ ਲਾਉਣ ਲਈ ਸੂਬੇ ਵਿੱਚਲੀ ਖੱਬੇ ਪੱਖੀ ਸਰਕਾਰ ਦੇ ਆਰਡੀਨੈਂਸ ਨੂੰ ਸੋਮਵਾਰ ਨੂੰ ਮਨਜ਼ੂਰੀ ਦੇ ਦਿੱਤੀ। ਮੁੱਖ ਮੰਤਰੀ ਪਿਨਾਰਾਈ ਵਿਜਯਨ ਨੇ ਲੋਕਾਯੁਕਤ ਦੇ ਮੁੱਦੇ ’ਤੇ ਐਤਵਾਰ ਨੂੰ ਰਾਜਪਾਲ ਆਰਿਫ ਮੁਹੰਮਦ ਖਾਨ ਨਾਲ ਮੁਲਾਕਾਤ ਕੀਤੀ ਸੀ ਤੇ ਉਨ੍ਹਾਂ ਨੂੰ ਹਾਲਾਤ ਤੋਂ ਜਾਣੂ ਕਰਾਇਆ ਸੀ ਜਿਸ ਕਾਰਨ ਲੋਕਾਯੁਕਤ ਕਾਨੂੰਨ ਵਿੱਚ ਸੋਧ ਲਈ ਆਰਡੀਨੈਂਸ ਲਿਆਉਣਾ ਪਿਆ। ਵਿਰੋਧੀ ਧਿਰ ਕਾਂਗਰਸ ਰਾਜਪਾਲ ਤੋਂ ਆਰਡੀਨੈਂਸ ’ਤੇ ਦਸਤਖ਼ਤ ਨਾ ਕਰਨ ਦੀ ਅਪੀਲ ਕਰਦੀ ਰਹੀ ਹੈ। ਉਸ ਦਾ ਕਹਿਣਾ ਹੈ ਕਿ ਮਾਰਕਸਵਾਦੀ ਕਮਿਊਨਿਸਟ ਪਾਰਟੀ ਦੀ ਅਗਵਾਈ ਵਾਲੀ ਸਰਕਾਰ ਅਜਿਹੇ ਸਮੇਂ ਵਿੱਚ ਇਸ ਨੂੰ ਲਾਗੂ ਕਰਨ ਦੀ ਕੋਸ਼ਿਸ਼ ਕਰ ਰਹੀ ਹੈ ਜਦੋਂ ਸਰਕਾਰ ਦੀਆਂ ਕਈ ਬੇਨਿਯਮੀਆਂ ਦੀਆਂ ਸ਼ਿਕਾਇਤਾਂ ਪੈਂਡਿੰਗ ਹਨ। -ਏਜੰਸੀ