ਨਵੀਂ ਦਿੱਲੀ, 20 ਨਵੰਬਰ
ਸੁਪਰੀਮ ਕੋਰਟ ਨੇ ਬਿੱਲਾਂ ਨੂੰ ਮਨਜ਼ੂਰੀ ਦੇਣ ‘ਚ ਦੇਰੀ ਦਾ ਦੋਸ਼ ਲਗਾਉਣ ਵਾਲੀ ਕੇਰਲ ਸਰਕਾਰ ਦੀ ਪਟੀਸ਼ਨ ‘ਤੇ ਅੱਜ ਨੂੰ ਕੇਂਦਰ ਸਰਕਾਰ ਅਤੇ ਰਾਜਪਾਲ ਆਰਿਫ਼ ਮੁਹੰਮਦ ਖ਼ਾਨ ਦੇ ਦਫ਼ਤਰ ਤੋਂ ਜਵਾਬ ਮੰਗਿਆ ਹੈ। ਪਟੀਸ਼ਨ ਵਿੱਚ ਦੋਸ਼ ਲਾਇਆ ਗਿਆ ਹੈ ਕਿ ਰਾਜਪਾਲ ਵਿਧਾਨ ਸਭਾ ਵੱਲੋਂ ਪਾਸ ਕੀਤੇ ਕਈ ਬਿੱਲਾਂ ਨੂੰ ਮਨਜ਼ੂਰੀ ਨਹੀਂ ਦੇ ਰਹੇ। ਚੀਫ ਜਸਟਿਸ ਡੀਵਾਈ ਚੰਦਰਚੂੜ ਅਤੇ ਜਸਟਿਸ ਜੇਬੀ ਪਾਰਦੀਵਾਲਾ ਅਤੇ ਮਨੋਜ ਮਿਸ਼ਰਾ ਦਾ ਬੈਂਚ ਸ਼ੁੱਕਰਵਾਰ ਨੂੰ ਕੇਰਲ ਸਰਕਾਰ ਦੀ ਪਟੀਸ਼ਨ ‘ਤੇ ਸੁਣਵਾਈ ਕਰੇਗਾ।