ਕਲਬੁਰਗੀ (ਕਰਨਾਟਕ), 9 ਜਨਵਰੀ
ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ 10 ਜਨਵਰੀ ਨੂੰ ਮੀਟਿੰਗ ਲਈ ਨਵੀਂ ਦਿੱਲੀ ਜਾਣਗੇ। ਇਹ ਮੀਟਿੰਗ ਅਗਾਮੀ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਕੀਤੀ ਜਾਵੇਗੀ ਜਿਸ ’ਚ ਪਾਰਟੀ ਦੇ ਕਈ ਯੂਨਿਟਾਂ ਨੂੰ ਜ਼ਿੰਮੇਵਾਰੀਆਂ ਸੌਂਪੀਆਂ ਜਾਣਗੀਆਂ। 81 ਸਾਲਾ ਰਾਜ ਸਭਾ ਮੈਂਬਰ ਨੇ ਕਿਹਾ ਕਿ ਪਾਰਟੀ ਵੱਲੋਂ ਲੋਕ ਸਭਾ ਖੇਤਰਾਂ ਲਈ 500 ਆਬਜ਼ਰਵਰ ਨਿਯੁਕਤ ਕੀਤੇ ਗਏ ਹਨ। ਇਸੇ ਤਰ੍ਹਾਂ ਪਾਰਟੀ ਨੇ ਜ਼ਿਲ੍ਹਾਵਾਰ ਆਬਜ਼ਰਵਰ ਵੀ ਨਿਯੁਕਤ ਕੀਤੇ ਹਨ। ਉਨ੍ਹਾਂ ਕਿਹਾ ਕਿ ਕੱਲ੍ਹ ਕਰਨਾਟਕ ’ਚ ਵੀ ਮੀਟਿੰਗ ਹੋਵੇਗੀ ਜਿਸ ’ਚ ਅਗਾਮੀ ਚੋਣਾਂ ਲਈ ਉਮੀਦਵਾਰਾਂ ਦੀ ਚੋਣ ਕਿਸ ਤਰ੍ਹਾਂ ਕਰਨੀ ਹੈ, ’ਤੇ ਵਿਚਾਰ ਕੀਤਾ ਜਾਵੇਗਾ। ਉਨ੍ਹਾਂ ਕਿਹਾ ਹੋਰਨਾਂ ਸੂਬਿਆਂ ’ਚ ਵੀ ਇਸੇ ਤਰ੍ਹਾਂ ਦੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਸੋਸ਼ਲ ਮੀਡੀਆ ’ਤੇ ਮਾਲਦੀਵਜ਼ ਬਾਰੇ ਚੱਲ ਰਹੀ ਚਰਚਾ ਬਾਰੇ ਉਨ੍ਹਾਂ ਕਿਹਾ, ‘‘ਮੋਦੀ ਹਰ ਗੱਲ ਨੂੰ ਵਿਅਕਤੀਗਤ ਤੌਰ ’ਤੇ ਲੈਂਦੇ ਹਨ। ਸਾਨੂੰ ਆਪਣੇ ਗੂਆਂਢੀਆਂ ਨਾਲ ਚੰਗੇ ਸਬੰਧ ਰੱਖਣੇ ਚਾਹੀਦੇ ਹਨ। ਅਸੀਂ ਆਪਣੇ ਗੁਆਂਢੀ ਬਦਲ ਨਹੀਂ ਸਕਦੇ।’’ -ਪੀਟੀਆਈ