ਨਾਗਪੁਰ: ਲੋਕ ਸਭਾ ਦੇ ਆਜ਼ਾਦ ਮੈਂਬਰ ਨਵਨੀਤ ਰਾਣਾ ਅਤੇ ਉਸ ਦੇ ਪਤੀ ਵਿਧਾਇਕ ਰਵੀ ਰਾਣਾ ਨੇ ਸ਼ਨਿਚਰਵਾਰ ਨੂੰ ਅਮਰਾਵਤੀ ਵਿੱਚ ਉਮੇਸ਼ ਕੋਲ੍ਹੇ ਦੇ ਘਰ ਅੱਗੇ ਹਨੂੰਮਾਨ ਚਾਲੀਸਾ ਦਾ ਪਾਠ ਕੀਤਾ। ਜ਼ਿਕਰਯੋਗ ਹੈ ਕਿ ਭਾਜਪਾ ਦੀ ਮੁਅੱਤਲ ਆਗੂ ਨੂਪੁਰ ਸ਼ਰਮਾ ਦੇ ਸਮਰਥਨ ਵਿੱਚ ਸੋਸ਼ਲ ਮੀਡੀਆ ’ਤੇ ਪੋਸਟ ਕਰਨ ਦੇ ਦੋਸ਼ ਹੇਠ 21 ਜੂਨ ਨੂੰ ਕੋਲ੍ਹੇ ਦੀ ਹੱਤਿਆ ਕਰ ਦਿੱਤੀ ਗਈ ਸੀ। ਅਮਰਾਵਤੀ ਤੋਂ ਸੰਸਦ ਮੈਂਬਰ ਨਵਨੀਤ ਰਾਣਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਕੋਲ੍ਹੇ ਦੇ ਕਾਤਲਾਂ ਨੂੰ ਜਨਤਕ ਤੌਰ ’ਤੇ ਫਾਂਸੀ ਦਿੱਤੀ ਜਾਣੀ ਚਾਹੀਦੀ ਹੈ ਤਾਂ ਜੋ ਕੋਈ ਵੀ ਮੁੜ ਅਜਿਹਾ ਅਪਰਾਧ ਦੁਹਰਾਉਣ ਦੀ ਹਿੰਮਤ ਨਾ ਕਰੇ। -ਪੀਟੀਆਈ