ਨਵੀਂ ਦਿੱਲੀ, 5 ਅਪਰੈਲ
ਕੇਂਦਰੀ ਸਿਹਤ ਮੰਤਰੀ ਹਰਸ਼ਵਰਧਨ ਮੰਗਲਵਾਰ ਨੂੰ 11 ਸੂਬਿਆਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ ਦੇ ਸਿਹਤ ਮੰਤਰੀਆਂ ਨਾਲ ਮੀਟਿੰਗ ਕਰਨਗੇ ਅਤੇ ਕਰੋਨਾ ਲਾਗ ਦੇ ਵਧਦੇ ਮਾਮਲਿਆਂ ਦੀ ਸਮੀਖਿਆ ਕਰਨਗੇ। ਇਨ੍ਹਾਂ ਸੂਬਿਆਂ ਵਿੱਚ ਮਹਾਰਾਸ਼ਟਰ, ਛੱਤੀਸਗੜ੍ਹ, ਦਿੱਲੀ, ਗੁਜਰਾਤ, ਹਰਿਆਣਾ, ਹਿਮਾਚਲ ਪ੍ਰਦੇਸ਼, ਝਾਰਖੰਡ, ਕਰਨਾਟਕ, ਮੱਧਪ੍ਰਦੇਸ਼, ਪੰਜਾਬ ਅਤੇ ਰਾਜਸਥਾਨ ਸ਼ਾਮਲ ਹਨ। –ਏਜੰਸੀ