ਨਵੀਂ ਦਿੱਲੀ: ਆਂਧਰਾ ਪ੍ਰਦੇਸ਼ ਵੱਲੋਂ ਕ੍ਰਿਸ਼ਨਾ ਦਰਿਆ ਜਲ ਵਿਵਾਦ ਵਿਚੋਲਗੀ ਰਾਹੀਂ ਸੁਲਝਾਉਣ ਤੋਂ ਨਾਂਹ ਕੀਤੇ ਜਾਣ ਮਗਰੋਂ ਸੁਪਰੀਮ ਕੋਰਟ ਦੇ ਚੀਫ਼ ਜਸਟਿਸ ਐੱਨ ਵੀ ਰਾਮੰਨਾ ਨੇ ਉਨ੍ਹਾਂ ਦੀ ਅਰਜ਼ੀ ’ਤੇ ਸੁਣਵਾਈ ਤੋਂ ਆਪਣੇ ਆਪ ਨੂੰ ਵੱਖ ਕਰ ਲਿਆ ਹੈ। ਚੀਫ਼ ਜਸਟਿਸ ਆਂਧਰਾ ਪ੍ਰਦੇਸ਼ ਦੇ ਵਸਨੀਕ ਹਨ ਅਤੇ ਕੇਸ ਦੀ ਪਿਛਲੀ ਸੁਣਵਾਈ ਦੌਰਾਨ ਉਨ੍ਹਾਂ ਆਂਧਰਾ ਪ੍ਰਦੇਸ਼ ਅਤੇ ਤਿਲੰਗਾਨਾ ਨੂੰ ਵਿਚੋਲਗੀ ਰਾਹੀਂ ਮਸਲੇ ਦੇ ਹੱਲ ਦਾ ਸੁਝਾਅ ਦਿੰਦਿਆਂ ਕਿਹਾ ਸੀ ਕਿ ਉਹ ਬਗੈਰ ਕਿਸੇ ਗੱਲ ਤੋਂ ਇਸ ਮੁੱਦੇ ’ਤੇ ਦਖ਼ਲ ਨਹੀਂ ਦੇਣਾ ਚਾਹੁੰਦੇ ਹਨ। ਸੰਖੇਪ ਸੁਣਵਾਈ ਦੌਰਾਨ ਚੀਫ਼ ਜਸਟਿਸ ਰਾਮੰਨਾ ਨੇ ਕਿਹਾ ਕਿ ਸੂਬੇ ਵਿਚੋਲਗੀ ਨਹੀਂ ਚਾਹੁੰਦੇ ਹਨ ਤਾਂ ਉਹ ਖੁਦ ਵੀ ਕੇਸ ਦੀ ਸੁਣਵਾਈ ਨਹੀਂ ਕਰਨਾ ਚਾਹੁੰਦੇ ਹਨ। -ਪੀਟੀਆਈ