ਨਵੀਂ ਦਿੱਲੀ: ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੇ ਅੱਜ ਪਾਰਟੀ ਦੀ ਹਰਿਆਣਾ ਇਕਾਈ ਦੀ ਸਾਬਕਾ ਪ੍ਰਧਾਨ ਕੁਮਾਰੀ ਸ਼ੈਲਜਾ ਅਤੇ ਰਾਜ ਸਭਾ ਮੈਂਬਰ ਅਭਿਸ਼ੇਕ ਮਨੂ ਸਿੰਘਵੀ ਨੂੰ ਕਾਂਗਰਸ ਵਰਕਿੰਗ ਕਮੇਟੀ ਦਾ ਮੈਂਬਰ ਬਣਾਇਆ ਗਿਆ ਹੈ। ਪਾਰਟੀ ਦੇ ਜਥੇਬੰਦਕ ਜਨਰਲ ਸਕੱਤਰ ਕੇਸੀ ਵੇਣੂਗੋਪਾਲ ਵੱਲੋਂ ਅੱਜ ਜਾਰੀ ਬਿਆਨ ਮੁਤਾਬਕ ਉੱਤਰ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸਾਬਕਾ ਪ੍ਰਧਾਨ ਅਜੈ ਕੁਮਾਰ ਲੱਲੂ ਨੂੰ ਵਰਕਿੰਗ ਕਮੇਟੀ ਦਾ ਵਿਸ਼ੇਸ਼ ਇਨਵਾਈਟੀ ਮੈਂਬਰ ਅਤੇ ਸਾਬਕਾ ਕੇਂਦਰੀ ਮੰਤਰੀ ਟੀ. ਸੁੱਬਾਰਾਮੀ ਰੈੱਡੀ ਨੂੰ ਸਥਾਈ ਇਨਵਾਈਟੀ ਮੈਂਬਰ ਬਣਾਇਆ ਗਿਆ ਹੈ। ਜ਼ਿਕਰਯੋਗ ਹੈ ਕਿ ਸੋਨੀਆ ਗਾਂਧੀ ਨੇ ਪਿੱਛੇ ਜਿਹੇ ਹਰਿਆਣਾ ਕਾਂਗਰਸ ਦੇ ਆਗੂ ਕੁਲਦੀਪ ਬਿਸ਼ਨੋਈ ਨੂੰ ਸੀਡਬਲਿਊਸੀ ਦੇ ਵਿਸ਼ੇਸ਼ ਇਨਵਾਇਟੀ ਮੈਂਬਰ ਦੇ ਅਹੁਦੇ ਤੋਂ ਹਟਾ ਦਿੱਤਾ ਸੀ। -ਪੀਟੀਆਈ