ਨਵੀਂ ਦਿੱਲੀ, 30 ਮਾਰਚ
ਸੁਪਰੀਮ ਕੋਰਟ ਨੇ ਲਖੀਮਪੁਰ ਖੀਰੀ ਹਿੰਸਾ ਮਾਮਲੇ ਦੀ ਵਿਸ਼ੇਸ਼ ਜਾਂਚ ਟੀਮ (ਐੱਸਆਈਟੀ) ਦੀ ਜਾਂਚ ਦੀ ਨਿਗਰਾਨੀ ਕਰ ਰਹੇ ਸੇਵਾਮੁਕਤ ਜੱਜ ਦੀਆਂ ਦੋ ਰਿਪੋਰਟਾਂ ’ਤੇ ਅੱਜ ਉੱਤਰ ਪ੍ਰਦੇਸ਼ ਸਰਕਾਰ ਨੂੰ 4 ਅਪਰੈਲ ਤੱਕ ਜਵਾਬ ਦੇਣ ਲਈ ਕਿਹਾ ਹੈ। ਰਿਪੋਰਟ ‘ਚ ਕੇਂਦਰੀ ਮੰਤਰੀ ਅਜੈ ਮਿਸ਼ਰਾ ਦੇ ਬੇਟੇ ਅਤੇ ਮਾਮਲੇ ‘ਚ ਮੁਲਜ਼ਮ ਆਸ਼ੀਸ਼ ਮਿਸ਼ਰਾ ਦੀ ਜ਼ਮਾਨਤ ਰੱਦ ਕਰਨ ਦੀ ਮੰਗ ਕੀਤੀ ਗਈ ਹੈ।