ਨਵੀਂ ਦਿੱਲੀ: ਸਥਾਨਕ ਕੋਰਟ ਨੇ ਦਿੱਲੀ ਪੁਲੀਸ ਨੂੰ ਗਣਤੰਤਰ ਦਿਵਸ ਮੌਕੇ ਲਾਲ ਕਿਲ੍ਹੇ ’ਚ ਹੋਈ ਹਿੰਸਾ ਮਾਮਲੇ ’ਚ ਮੁਲਜ਼ਮ ਵਜੋਂ ਨਾਮਜ਼ਦ ਅਦਾਕਾਰ ਤੇ ਕਾਰਕੁਨ ਦੀਪ ਸਿੱਧੂ ਦੀ ਆਵਾਜ਼ ਦੇ ਨਮੂਨੇ ਲੈਣ ਦੀ ਖੁੱਲ੍ਹ ਦੇ ਦਿੱਤੀ ਹੈ। ਮੈਟਰੋਪਾਲਿਟਨ ਮੈਜਿਸਟਰੇਟ ਸਾਹਿਲ ਗੁਪਤਾ ਨੇ ਦਿੱਲੀ ਪੁਲੀਸ ਦੀ ਉਸ ਅਰਜ਼ੀ ਨੂੰ ਮਨਜ਼ੂਰ ਕਰ ਲਿਆ, ਜਿਸ ਵਿੱਚ ਦਿੱਲੀ ਪੁਲੀਸ ਨੇ ਦਾਅਵਾ ਕੀਤਾ ਸੀ ਕਿ ਕਈ ਵੀਡੀਓਜ਼ (ਫੇਸਬੁੱਕ ਲਾਈਵ ਤੇ ਹੋਰ ਟੀਵੀ ਇੰਟਰਵਿਊਜ਼) ਵਿੱਚ ਮੁਲਜ਼ਮ ਦੀ ਆਵਾਜ਼ ਦੀ ਪੁਸ਼ਟੀ ਕਰਨ ਲਈ ਜ਼ਰੂਰੀ ਹੈ ਕਿ ਉਸ ਦੀ ਆਵਾਜ਼ ਦਾ ਇਨ੍ਹਾਂ ਵੀਡੀਓ ਕਲਿੱਪਾਂ ਨਾਲ ਮਿਲਾਣ ਕੀਤਾ ਜਾਵੇ। -ਪੀਟੀਆਈ