ਨਵੀਂ ਦਿੱਲੀ, 9 ਦਸੰਬਰ
ਦਿੱਲੀ ਦੀ ਰੋਹਿਣੀ ਅਦਾਲਤ ’ਚ ਅੱਜ ਸਵੇਰੇ ਧਮਾਕਾ ਹੋ ਗਿਆ। ਫਾਇਰ ਅਧਿਕਾਰੀਆਂ ਨੇ ਮੁਤਾਬਕ ਅਦਾਲਤ ਵਿੱਚ ਲੈਪਟਾਪ ਵਿੱਚ ਧਮਾਕਾ ਹੋਇਆ। ਪੁਲੀਸ ਨੇ ਕਿਹਾ ਕਿ ਉਹ ਮਾਮਲੇ ਦੀ ਜਾਂਚ ਕਰ ਰਹੀ ਹੈ। ਫਾਇਰ ਅਧਿਕਾਰੀਆਂ ਨੇ ਦੱਸਿਆ ਕਿ ਉਨ੍ਹਾਂ ਨੂੰ ਸਵੇਰੇ 10.40 ਵਜੇ ਧਮਾਕੇ ਦੀ ਸੂਚਨਾ ਮਿਲੀ, ਜਿਸ ਤੋਂ ਬਾਅਦ ਫਾਇਰ ਬ੍ਰਿਗੇਡ ਦੀਆਂ ਸੱਤ ਗੱਡੀਆਂ ਮੌਕੇ ‘ਤੇ ਭੇਜੀਆਂ ਗਈਆਂ। ਅਧਿਕਾਰੀਆਂ ਨੇ ਦੱਸਿਆ ਕਿ ਅਦਾਲਤ ਦੀ ਕਾਰਵਾਈ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ। ਇਸ ਘਟਨਾ ’ਚ ਇਕ ਵਿਅਕਤੀ ਜ਼ਖ਼ਮੀ ਹੋਇਆ ਹੈ।