ਨਵੀਂ ਦਿੱਲੀ: ਸਰਕਾਰ ਨੇ ਅੱਜ ਕਿਹਾ ਕਿ ਪਿਛਲੇ ਵਿੱਤੀ ਵਰ੍ਹੇ ’ਚ ਪੈਟਰੋਲ-ਡੀਜ਼ਲ ’ਤੇ ਕੇਂਦਰ ਸਰਕਾਰ ਵੱਲੋਂ ਲਾਈ ਜਾਣ ਵਾਲੀ ਐਕਸਾਈਜ਼ ਡਿਊਟੀ ਰਾਹੀਂ ਮਾਲੀਆ 88 ਫੀਸਦ ਵੱਧ ਕੇ 3.35 ਲੱਖ ਕਰੋੜ ਰੁਪਏ ਹੋ ਗਿਆ ਹੈ। ਪੈਟਰੋਲੀਅਮ ਤੇ ਕੁਦਰਤੀ ਗੈਸ ਮੰਤਰੀ ਰਾਮੇਸ਼ਵਰ ਤੇਲੀ ਨੇ ਲੋਕ ਸਭਾ ’ਚ ਕਿਹਾ ਕਿ ਵਿੱਤੀ ਵਰ੍ਹੇ 2020-21 ’ਚ ਪੈਟਰੋਲ ਤੇ ਡੀਜ਼ਲ ’ਤੇ ਐਕਸਾਈਜ਼ ਡਿਊਟੀ ਦਾ ਮਾਲੀਆ ਵਧ ਕੇ 3.35 ਲੱਖ ਕਰੋੜ ਰੁਪਏ ਹੋ ਗਿਆ ਜੋ ਸਾਲ ਪਹਿਲਾਂ 1.78 ਲੱਖ ਕਰੋੜ ਰੁਪਏ ਸੀ। -ਪੀਟੀਆਈ