ਸੁਰੇਸ਼ ਐੱਸ. ਡੁੱਗਰ
ਜੰਮੂ, 23 ਜੁਲਾਈ
ਸੁਰੱਖਿਆ ਬਲਾਂ ਨੇ ਸੋਪੋਰ ਵਿੱਚ ਲਸ਼ਕਰ-ਏ-ਤੋਇਬਾ ਦੇ 2 ਅਤਿਵਾਦੀਆਂ ਨੂੰ ਮਾਰ ਦਿੱਤਾ। ਮਾਰੇ ਅਤਿਵਾਦੀਆਂ ਵਿਚ ਉੱਤਰੀ ਕਸ਼ਮੀਰ ਦਾ ਆਖਰੀ ਇਨਾਮੀ ਅਤਿਵਾਦੀ ਫਯਾਜ਼ ਵਾਰ ਵੀ ਸ਼ਾਮਲ ਹੈ। ਆਈਜੀਪੀ ਕਸ਼ਮੀਰ ਵਿਜੇ ਕੁਮਾਰ ਨੇ ਦੋ ਅਤਿਵਾਦੀਆਂ ਦੀ ਮੌਤ ਦੀ ਪੁਸ਼ਟੀ ਕਰਦਿਆਂ ਕਿਹਾ ਕਿ ਸੁਰੱਖਿਆ ਬਲਾਂ ਨੇ ਅੱਜ ਤੜਕੇ ਦੋਵਾਂ ਨੂੰ ਮਾਰ ਦਿੱਤਾ। ਅਤਿਵਾਦੀਆਂ ਦੀਆਂ ਲਾਸ਼ਾਂ ਅਤੇ ਮੁਕਾਬਲੇ ਵਾਲੀ ਥਾਂ ਤੋਂ ਬਰਾਮਦ ਕੀਤੇ ਗਏ ਹਥਿਆਰਾਂ ਨੂੰ ਆਪਣੇ ਕਬਜ਼ੇ ਵਿਚ ਲੈਣ ਤੋਂ ਬਾਅਦ ਕਾਰਵਾਈ ਸਮਾਪਤ ਕਰ ਦਿੱਤੀ ਗਈ ਹੈ।