ਸ੍ਰੀਨਗਰ, 5 ਦਸੰਬਰ
ਨੈਸ਼ਨਲ ਕਾਨਫਰੰਸ ਦੇ ਪ੍ਰਧਾਨ ਫਾਰੂਕ ਅਬਦੁੱਲਾ ਨੇ ਅੱਜ ਕਿਹਾ ਕਿ ਜੰਮੂ ਕਸ਼ਮੀਰ ਦੇ ਲੋਕਾਂ ਨੂੰ ਸੂਬੇ ਦਾ ਵਿਸ਼ੇਸ਼ ਰਾਜ ਦਾ ਦਰਜਾ ਬਹਾਲ ਕਰਵਾਉਣ ਲਈ ਨਵੇਂ ਖੇਤੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਕਿਸਾਨਾਂ ਵਾਂਗ ‘ਕੁਰਬਾਨੀਆਂ’ ਦੇਣੀਆਂ ਪੈ ਸਕਦੀਆਂ ਹਨ। ਪਾਰਟੀ ਦੇ ਸੰਸਥਾਪਕ ਸ਼ੇਖ ਮੁਹੰਮਦ ਅਬਦੁੱਲਾ ਦੇ 116ਵੇਂ ਜਨਮ ਦਿਨ ਮੌਕੇ ਇੱਥੇ ਨਸੀਮਬਾਗ਼ ਸਥਿਤ ਉਨ੍ਹਾਂ ਦੇ ਮਕਬਰੇ ’ਤੇ ਨੈਸ਼ਨਲ ਕਾਨਫਰੰਸ ਦੇ ਯੂਥ ਵਿੰਗ ਦੀ ਇੱਕ ਕਨਵੈਨਸ਼ਨ ਨੂੰ ਸੰਬੋਧਨ ਕਰਦਿਆਂ ਅਬਦੁੱਲਾ ਨੇ ਹਾਲਾਂਕਿ, ਕਿਹਾ ਕਿ ਉਸ ਦੀ ਪਾਰਟੀ ਹਿੰਸਾ ਦਾ ਸਮਰਥਨ ਨਹੀਂ ਕਰਦੀ। ਜ਼ਿਕਰਯੋਗ ਹੈ ਕਿ ਕਿਸਾਨਾਂ ਦੇ ਇੱਕ ਸਾਲ ਚੱਲੇ ਸੰਘਰਸ਼ ਮਗਰੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 19 ਨਵੰਬਰ ਨੂੰ ਖੇਤੀ ਕਾਨੂੰਨ ਰੱਦ ਕਰਨ ਦਾ ਐਲਾਨ ਕੀਤਾ ਸੀ। 11 ਮਹੀਨਿਆਂ ਮਗਰੋਂ 29 ਨਵੰਬਰ ਨੂੰ ਸਰਦਰੁੱਤ ਜਾਂ ਸੰਗਤੀ ਇਕੱਠ ਵਿੱਚ ਬੋਲਣ ਨਾ ਦਿੱਤਾ ਜਾਵੇ ਅਤੇ ਨਾ ਹੀ ਕਿਸੇ ਕਿਸਮ ਦਾ ਸਹਿਯੋਗ ਅਤੇ ਕੋਈ ਮਾਣ-ਸਨਮਾਨ ਦਿੱਤਾ ਜਾਵੇ। ਉਨ੍ਹਾਂ ਕਿਹਾ ਕਿ ਬੇਅਦਬੀ ਮਾਮਲੇ ਵਿਚ ਇਨਸਾਫ਼ ਲੈਣ ਵਾਸਤੇ ਬਰਗਾੜੀ ਵਿਖੇ ਲਾਏ ਗਏ ਮੋਰਚੇ ਨੂੰ ਪੰਜਾਬ ਸਰਕਾਰ ਵੱਲੋਂ ਝੂਠਾ ਭਰੋਸਾ ਦੇ ਕੇ ਸੈਸ਼ਨ ਦੇ ਸ਼ੁਰੂਆਤੀ ਦਿਨ ਸੰਸਦ ਵਿੱਚ ਇਨ੍ਹਾਂ ਨੂੰ ਰੱਦ ਕਰਨ ਸਬੰਧੀ ਬਿੱਲ ਪਾਸ ਕੀਤਾ ਗਿਆ ਸੀ। ਕਿਸਾਨਾਂ ਦੇ ਸੰਘਰਸ਼ ਦੌਰਾਨ 700 ਤੋਂ ਵੱਧ ਜਾਨਾਂ ਜਾਂਦੀਆਂ ਰਹੀਆਂ ਸਨ। ਅਬਦੁੱਲਾ ਨੇ ਕਿਹਾ, ‘‘ਜਦੋਂ ਕਿਸਾਨਾਂ ਨੇ ਕੁਰਬਾਨੀਆਂ ਦਿੱਤੀਆਂ ਤਾਂ ਕੇਂਦਰ ਨੂੰ ਤਿੰਨ ਖੇਤੀ ਕਾਨੂੰਨ ਰੱਦ ਕਰਨੇ ਪਏ। ਇਸੇ ਤਰ੍ਹਾਂ ਸਾਨੂੰ ਆਪਣੇ ਹੱਕ ਪ੍ਰਾਪਤ ਕਰਨ ਲਈ ਕੋਈ ਵੀ ਕੁਰਬਾਨੀ ਦੇਣੀ ਪੈ ਸਕਦੀ ਹੈ। ਯਾਦ ਰੱਖੋ, ਅਸੀਂ ਧਾਰਾ 370, 35-ਏ ਅਤੇ ਵਿਸ਼ੇਸ਼ ਰਾਜ ਦਾ ਦਰਜਾ ਬਹਾਲ ਕਰਵਾਉਣ ਦਾ ਵਾਅਦਾ ਕੀਤਾ ਹੈ ਅਤੇ ਅਸੀਂ ਕੋਈ ਵੀ ਕੁਰਬਾਨੀ ਦੇਣ ਲਈ ਤਿਆਰ ਹਾਂ। ’’ -ਪੀਟੀਆਈ