ਬੰਗਲੂਰੂ:
ਇਥੋਂ ਦੀ ਵਿਸ਼ੇਸ਼ ਅਦਾਲਤ ਨੇ ਲੋਕਾਯੁਕਤ ਪੁਲੀਸ ਨੂੰ ਕਥਿਤ ਜ਼ਮੀਨ ਘੁਟਾਲੇ ਦੇ ਸਬੰਧ ’ਚ ਕਰਨਾਟਕ ਦੇ ਮੁੱਖ ਮੰਤਰੀ ਸਿੱਧਾਰਮੱਈਆ ਖ਼ਿਲਾਫ਼ ਜਾਂਚ ਕਰਨ ਦੇ ਹੁਕਮ ਦਿੱਤੇ ਹਨ। ਰਾਜਪਾਲ ਥਾਵਰਚੰਦ ਗਹਿਲੋਤ ਵੱਲੋਂ ਸਿੱਧਾਰਮੱਈਆ ਖ਼ਿਲਾਫ਼ ਜਾਂਚ ਦੀ ਇਜਾਜ਼ਤ ਦੇਣ ਦੇ ਫ਼ੈਸਲੇ ਨੂੰ ਹਾਈ ਕੋਰਟ ਵੱਲੋਂ ਬਹਾਲ ਰੱਖੇ ਜਾਣ ਦੇ ਇਕ ਦਿਨ ਬਾਅਦ ਸੰਸਦ ਮੈਂਬਰਾਂ/ਵਿਧਾਇਕਾਂ ’ਤੇ ਦਰਜ ਫ਼ੌਜਦਾਰੀ ਕੇਸਾਂ ਨਾਲ ਸਿੱਝਣ ਲਈ ਬਣੀ ਵਿਸ਼ੇਸ਼ ਅਦਾਲਤ ਨੇ ਮੈਸੂਰੂ ’ਚ ਲੋਕਾਯੁਕਤ ਪੁਲੀਸ ਨੂੰ ਜਾਂਚ ਸ਼ੁਰੂ ਕਰਨ ਦੇ ਨਿਰਦੇਸ਼ ਦਿੱਤੇ ਹਨ। ਅਦਾਲਤ ਨੇ ਪੁਲੀਸ ਨੂੰ 24 ਦਸੰਬਰ ਤੱਕ ਜਾਂਚ ਰਿਪੋਰਟ ਦਾਖ਼ਲ ਕਰਨ ਦੇ ਹੁਕਮ ਦਿੱਤੇ ਹਨ। -ਪੀਟੀਆਈ