ਛਿੰਦਵਾੜਾ (ਮੱਧ ਪ੍ਰਦੇਸ਼), 29 ਮਈ
ਮੱਧ ਪ੍ਰਦੇਸ਼ ਦੇ ਛਿੰਦਵਾੜਾ ਜ਼ਿਲ੍ਹੇ ਵਿਚ ਇਕ ਵਿਅਕਤੀ ਨੇ ਕਥਿਤ ਤੌਰ ‘ਤੇ ਆਪਣੇ ਪਰਿਵਾਰ ਦੇ 8 ਮੈਂਬਰਾਂ ਨੂੰ ਕੁਹਾੜੀ ਨਾਲ ਮਾਰ ਦਿੱਤਾ ਅਤੇ ਫਿਰ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ। ਪੁਲੀਸ ਨੇ ਦੱਸਿਆ ਕਿ ਇਹ ਘਟਨਾ ਜ਼ਿਲ੍ਹਾ ਹੈੱਡਕੁਆਰਟਰ ਤੋਂ ਕਰੀਬ 100 ਕਿਲੋਮੀਟਰ ਦੂਰ ਬੋਦਲ ਕਛਾਰ ਪਿੰਡ ਵਿੱਚ ਮੰਗਲਵਾਰ ਦੇਰ ਰਾਤ ਵਾਪਰੀ। ਘਟਨਾ ਦਾ ਕਾਰਨ ਸਪੱਸ਼ਟ ਨਹੀਂ ਹੋਇਆ ਅਤੇ ਜ਼ਿਲ੍ਹਾ ਮੈਜਿਸਟਰੇਟ ਅਤੇ ਪੁਲੀਸ ਸੁਪਰਡੈਂਟ ਸਮੇਤ ਜ਼ਿਲ੍ਹੇ ਦੇ ਸੀਨੀਅਰ ਅਧਿਕਾਰੀ ਪਿੰਡ ਪਹੁੰਚ ਗਏ ਹਨ।