ਗੁਨਾ: ਮੱਧ ਪ੍ਰਦੇਸ਼ ਦੇ ਗੁਨਾ ਜ਼ਿਲ੍ਹੇ ’ਚ ਇੱਕ ਵਿਅਕਤੀ ਨੂੰ ਆਪਣੀ ਅੱਠ ਸਾਲਾ ਧੀ ਦੀ ਹੱਤਿਆ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਗਿਆ ਹੈ। ਪੁਲੀਸ ਅਧਿਕਾਰੀ ਅਨੁਸਾਰ ਡਾਕਟਰ ਨੂੰ ਸ਼ੱਕ ਹੈ ਕਿ ਹੱਤਿਆ ਤੋਂ ਪਹਿਲਾਂ ਲੜਕੀ ਨਾਲ ਜਬਰ ਜਨਾਹ ਕੀਤਾ ਗਿਆ ਸੀ। ਪੁਲੀਸ ਅਧਿਕਾਰੀ ਨੇ ਦੱਸਿਆ ਕਿ ਬੱਚੀ ਦੀ ਲਾਸ਼ ਬੀਤੇ ਦਿਨ ਇੱਕ ਖੂਹ ’ਚੋਂ ਮਿਲੀ ਸੀ ਅਤੇ ਉਸ ਦਾ ਇੱਕ ਹੱਥ ਤੇ ਇੱਕ ਪੈਰ ਪੱਥਰ ਨਾਲ ਬੰਨ੍ਹਿਆ ਹੋਇਆ ਸੀ। ਬੱਚੀ ਤਿੰਨ ਦਿਨ ਪਹਿਲਾਂ ਲਾਪਤਾ ਹੋਈ ਸੀ। ਪੋਸਟਮਾਰਟਮ ਮਗਰੋਂ ਬੱਚੀ ਦੀ ਲਾਸ਼ ਪਰਿਵਾਰ ਨੂੰ ਸੌਂਪ ਦਿੱਤੀ ਗਈ ਹੈ। -ਪੀਟੀਆਈ