ਠਾਣੇ, 29 ਜੁਲਾਈ
ਮਹਾਰਾਸ਼ਟਰ ਦੇ ਸਾਬਕਾ ਪੁਲੀਸ ਕਮਿਸ਼ਨਰ ਪਰਮਬੀਰ ਸਿੰਘ ਖ਼ਿਲਾਫ਼ ਜਬਰੀ ਵਸੂਲੀ ਦੀ ਇਕ ਹੋਰ ਸ਼ਿਕਾਇਤ ਆਈ ਹੈ। ਪੁਲੀਸ ਸੂਤਰਾਂ ਅਨੁਸਾਰ ਠਾਣੇ ਨਗਰ ਪੁਲੀਸ ਸਟੇਸ਼ਨ ਵਿੱਚ ਐਫਆਈਆਰ ਦਰਜ ਕਰਨ ਦੀ ਪ੍ਰਕਿਰਿਆ ਜਾਰੀ ਹੈ। ਇਕ ਅਧਿਕਾਰੀ ਨੇ ਦੱਸਿਆ ਕਿ ਕਥਿਤ ਕ੍ਰਿਕਟ ਸੱਟੇਬਾਜ਼ ਸੋਨੂੰ ਜਲਾਨ ਅਤੇ ਬਿਜ਼ਨਸਮੈਨ ਕੇਤਨ ਤੰਨਾ ਵੱਲੋਂ ਪਰਮਬੀਰ ਖਿਲਾਫ਼ ਸ਼ਿਕਾਇਤ ਦਿੱਤੀ ਗਈ ਹੈ। ਇਸ ਸ਼ਿਕਾਇਤ ਵਿੱਚ ਸਾਬਕਾ ਐਨਕਾਊਂਟਰ ਸਪੈਸ਼ਲਿਸਟ ਪ੍ਰਦੀਪ ਸ਼ਰਮਾ ਦਾ ਨਾਂ ਵੀ ਸ਼ਾਮਲ ਹੈ। ਜਲਾਨ ਵੱਲੋਂ ਦਿੱਤੀ ਸ਼ਿਕਾਇਤ ਦੀ ਸੀਆਈਡੀ ਵੱਲੋਂ ਜਾਂਚ ਕੀਤੀ ਜਾ ਰਹੀ ਹੈ। ਕਾਬਿਲੇਗੌਰ ਹੈ ਕਿ ਇਸ ਮਹੀਨੇ ਦੇ ਸ਼ੁਰੂ ਵਿੱਚ ਆਈਪੀਐਸ ਅਧਿਕਾਰੀ ਖ਼ਿਲਾਫ਼ ਇੱਕ ਬਿਲਡਰ ਵੱਲੋਂ ਕੀਤੀ ਸ਼ਿਕਾਇਤ ਦੇ ਅਧਾਰ ’ਤੇ ਦੋ ਹੋਰ ਜਬਰੀ ਵਸੂਲੀ ਦੇ ਕੇਸ ਦਰਜ ਕੀਤੇ ਗਏ ਹਨ। ਮਹਾਰਾਸ਼ਟਰ ਭ੍ਰਿਸ਼ਟਾਚਾਰ ਰੋਕੂ ਬਿਉਰੋ ਵੱਲੋਂ ਵੀ ਸਿੰਘ ਤੋਂ ਪੁੱਛਗਿਛ ਕੀਤੀ ਜਾ ਰਹੀ ਹੈ। -ਏਜੰਸੀ