ਨਾਗਪੁਰ (ਮਹਾਰਾਸ਼ਟਰ): ਮੁੱਖ ਮੰਤਰੀ ਏਕਨਾਥ ਸ਼ਿੰਦੇ ਦੀ ਅਗਵਾਈ ਵਾਲੀ ਮਹਾਰਾਸ਼ਟਰ ਸਰਕਾਰ ਵੱਲੋਂ ਵਿਧਾਨ ਸਭਾ ਵਿੱਚ ਬਹੁਮੱਤ ਹਾਸਲ ਕੀਤੇ ਜਾਣ ਤੋਂ ਇਕ ਦਿਨ ਬਾਅਦ ਉਪ ਮੁੱਖ ਮੰਤਰੀ ਦੇਵੇਂਦਰ ਫੜਨਵੀਸ ਨੇ ਕਿਹਾ ਕਿ ਸੂਬੇ ਦੇ ਮੰਤਰੀ ਮੰਡਲ ਦਾ ਵਿਸਥਾਰ ਜਲਦੀ ਹੀ ਕੀਤਾ ਜਾਵੇਗਾ। ਨਾਗਪੁਰ ਹਵਾਈ ਅੱਡੇ ’ਤੇ ਅੱਜ ਮੀਡੀਆ ਨਾਲ ਗੱਲਬਾਤ ਦੌਰਾਨ ਸ੍ਰੀ ਫੜਨਵੀਸ ਨੇ ਸੂਬੇ ਦੇ ਵਿਦਰਭ ਖੇਤਰ ਦਾ ਵਿਕਾਸ ਕਰਨ ਦੀ ਵਚਨਬੱਧਤਾ ਵੀ ਪ੍ਰਗਟਾਈ। ਇਸ ਦੌਰਾਨ ਭਾਜਪਾ ਕਾਰਕੁਨਾਂ ਨੇ ਉਪ ਮੁੱਖ ਮੰਤਰੀ ਦਾ ਨਿੱਘਾ ਸਵਾਗਤ ਕੀਤਾ। -ਪੀਟੀਆਈ