ਨਵੀਂ ਦਿੱਲੀ:
ਦਿੱਲੀ ਹਾਈ ਕੋਰਟ ਨੇ ਅੱਜ ਇੱਥੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਰਾਜ ਸਭਾ ਮੈਂਬਰ ਸਵਾਤੀ ਮਾਲੀਵਾਲ ਨਾਲ ਕਥਿਤ ਕੁੱਟਮਾਰ ਮਾਮਲੇ ’ਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਸਹਾਇਕ ਬਿਭਵ ਕੁਮਾਰ ਦੀ ਜ਼ਮਾਨਤ ਅਰਜ਼ੀ ’ਤੇ 12 ਜੁਲਾਈ ਨੂੰ ਫ਼ੈਸਲਾ ਸੁਣਾਇਆ ਜਾਵੇਗਾ। ਬਿਭਵ ਕੁਮਾਰ ਦੀ ਜ਼ਮਾਨਤ ਪਟੀਸ਼ਨ ’ਤੇ ਉਨ੍ਹਾਂ ਦੇ ਵਕੀਲ ਅਤੇ ਦਿੱਲੀ ਪੁਲੀਸ ਤੇ ਮਾਲੀਵਾਲ ਤਰਫ਼ੋਂ ਪੇਸ਼ ਹੋਏ ਵਕੀਲਾਂ ਦੀਆਂ ਦਲੀਲਾਂ ਸੁਣਨ ਮਗਰੋਂ ਫ਼ੈਸਲਾ ਰਾਖਵਾਂ ਰੱਖ ਲਿਆ ਹੈ। -ਪੀਟੀਆਈ