ਮੁੰਬਈ, 23 ਅਗਸਤ
ਬੰਬੇ ਹਾਈ ਕੋਰਟ ਨੇ ਅੱਜ ਮਹਾਰਾਸ਼ਟਰ ਸਰਕਾਰ ਨੂੰ ਤਾੜਨਾ ਕਰਦਿਆਂ ਕਿਹਾ ਕਿ ਜੇ ਸੂਬੇ ਦੇ ਕਬਾਇਲੀ ਖਿੱਤੇ ਵਿੱਚ ਕੁਪੋਸ਼ਣ ਕਾਰਨ ਹੋਰ ਬੱਚਿਆਂ ਦੀਆਂ ਜਾਨਾਂ ਗਈਆਂ ਤਾਂ ਸਰਕਾਰ ਖ਼ਿਲਾਫ਼ ਸਖ਼ਤ ਐਕਸ਼ਨ ਲਿਆ ਜਾਵੇਗਾ। ਜਸਟਿਸ ਦੀਪਾਂਕਰ ਦੱਤਾ ਤੇ ਜਸਟਿਸ ਕੁਲਕਰਨੀ ’ਤੇ ਆਧਾਰਿਤ ਬੈਂਚ ਨੇ ਸੰਨ 2007 ਵਿੱਚ ਦਾਇਰ ਜਨਤਕ ਪਟੀਸ਼ਨ ਦੀ ਸੁਣਵਾਈ ਕਰਦਿਆਂ ਇਹ ਹੁਕਮ ਦਿੱਤਾ ਹੈ। ਪਟੀਸ਼ਨ ਮੁਤਾਬਕ ਸੂਬੇ ਦੇ ਮੇਲਘਾਟ ਖੇਤਰ ਵਿੱਚ ਕੁਪੋਸ਼ਣ ਕਾਰਨ ਵੱਡੀ ਗਿਣਤੀ ਵਿੱਚ ਬੱਚਿਆਂ, ਗਰਭਵਤੀ ਔਰਤਾਂ ਤੇ ਦੁੱਧ ਚੁੰਘਾਉਣ ਵਾਲੀਆਂ ਮਾਵਾਂ ਦੀ ਮੌਤ ਹੋ ਗਈ ਸੀ। ਪਟੀਸ਼ਨਰ ਨੇ ਹਾਈ ਕੋਰਟ ਨੂੰ ਦੱਸਿਆ ਕਿ ਇਸ ਖਿੱਤੇ ਵਿੱਚ ਪਿਛਲੇ ਇਕ ਸਾਲ ਵਿੱਚ ਕੁਪੋਸ਼ਣ ਨੇ 73 ਬੱਚਿਆਂ ਦੀ ਜਾਨ ਲੈ ਲਈ ਹੈ। -ਪੀਟੀਆਈ