ਨਵੀਂ ਦਿੱਲੀ: ਕੇਂਦਰ ਸਰਕਾਰ ਦੇ ਕੁਝ ਅਧਿਕਾਰੀਆਂ ਨੇ ਮਮਤਾ ਬੈਨਰਜੀ ’ਤੇ ਡਰਾਮੇਬਾਜ਼ੀ ਕਰਨ ਦਾ ਦੋਸ਼ ਲਾਇਆ ਹੈ। ਕੇਂਦਰੀ ਅਧਿਕਾਰੀਆਂ ਨੇ ਨਾਮ ਨਸ਼ਰ ਨਾ ਕਰਨ ਦੀ ਸ਼ਰਤ ’ਤੇ ਦੱਸਿਆ ਕਿ ਬੈਨਰਜੀ ਨੇ ਪ੍ਰਧਾਨ ਮੰਤਰੀ ਨਾਲ ਮੀਟਿੰਗ ਦੌਰਾਨ ਪੱਛਮੀ ਬੰਗਾਲ ਦੇ ਉੱਤਰ-24 ਪਰਗਨਾ ਜ਼ਿਲ੍ਹਾ ਅਧਿਕਾਰੀ ਨੂੰ ਬੋਲਣ ਨਹੀਂ ਦਿੱਤਾ ਤਾਂ ਜੋ ਬਾਅਦ ’ਚ ਉਹ ਡਰਾਮਾ ਕਰ ਸਕਣ। ਉਨ੍ਹਾਂ ਕਿਹਾ ਕਿ ਛੱਤੀਸਗੜ੍ਹ, ਕੇਰਲਾ, ਰਾਜਸਥਾਨ ਤੇ ਮਹਾਰਾਸ਼ਟਰ ਜਿਹੇ ਵਿਰੋਧੀ ਪਾਰਟੀਆਂ ਦੀ ਹਕੂਮਤ ਵਾਲੇ ਰਾਜਾਂ ਦੇ ਜ਼ਿਲ੍ਹਾ ਅਧਿਕਾਰੀਆਂ ਨੇ ਵੀ ਮੀਟਿੰਗ ’ਚ ਆਪਣੀ ਗੱਲ ਰੱਖੀ ਹੈ। -ਪੀਟੀਆਈ