ਕੋਲਕਾਤਾ, 7 ਫਰਵਰੀ
ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੇੈਨਰਜੀ ਸੋਮਵਾਰ ਨੂੰ ਸਮਾਜਵਾਦੀ ਪਾਰਟੀ ਦੇ ਪ੍ਰਚਾਰ ਲਈ ਲਖਨਊ ਰਵਾਨਾ ਹੋਏ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਲੋਕਾਂ ਨੂੰ ਭਾਜਪਾ ਨੂੰ ਹਰਾਉਣ ਦਾ ਸੱਦਾ ਦਿੱਤਾ। ਉਹ ਸ਼ਾਮ ਸਮੇਂ ਲਖਨਊ ਲਈ ਰਵਾਨਾ ਹੋਏ। ਪਾਰਟੀ ਦੇ ਸੂਤਰਾਂ ਅਨੁਸਾਰ ਉਹ 8 ਫਰਵਰੀ ਨੂੰ ਲਖਨਊ ਵਿੱਚ ਅਖਿਲੇਸ਼ ਯਾਦਵ ਨਾਲ ਸਾਂਝੀ ਪ੍ਰੈਸ ਕਾਨਫਰੰਸ ਅਤੇ ਵਰਚੁਅਲ ਰੈਲੀ ਨੂੰ ਸੰਬੋਧਨ ਕਰਨਗੇ। ਲਖਨਊ ਰਵਾਨਾ ਹੋਣ ਤੋਂ ਪਹਿਲਾਂ ਉਨ੍ਹਾਂ ਕਿਹਾ, ‘‘ਅਖਿਲੇਸ਼ ਯਾਦਵ ਨੇ ਉਨ੍ਹਾਂ ਨੂੰ ਸਮਾਜਵਾਦੀ ਪਾਰਟੀ ਦੇ ਪ੍ਰਚਾਰ ਲਈ ਸੱਦਿਆ ਹੈ। ਅਸੀਂ(ਟੀਐਮਸੀ)ਚਾਹੁੰਦੇ ਹਾਂ ਕਿ ਉੱਤਰ ਪ੍ਰਦੇਸ਼ ਵਿੱਚ ਭਾਜਪਾ ਹਾਰੇ ਅਤੇ ਅਖਿਲੇਸ਼ ਦੀ ਜਿੱਤ ਹੋਵੇ। ਸਾਨੂੰ ਸਾਰਿਆਂ ਨੂੰ ਭਾਜਪਾ ਖਿਲਾਫ਼ ਲੜਾਈ ਵਿੱਚ ਉਸ ਨੂੰ ਸਹਿਯੋਗ ਦੇਣਾ ਚਾਹੀਦਾ ਹੈ। ਇਹੀ ਕਾਰਨ ਹੈ ਕਿ ਅਸੀਂ ਇਸ ਵਾਰ ਉੱਤਰ ਪ੍ਰਦੇਸ਼ ਚੋਣਾਂ ਨਾ ਲੜਨ ਦਾ ਫੈਸਲਾ ਕੀਤਾ ਹੈ।’’ -ਏਜੰਸੀ