ਕੋਲਕਾਤਾ:
ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਜੀਵਨ ਅਤੇ ਸਿਹਤ ਬੀਮੇ ਦੇ ਪ੍ਰੀਮੀਅਮਾਂ ਤੋਂ ਜੀਐੱਸਟੀ ਹਟਾਉਣ ਦੀ ਮੰਗ ਦੀ ਹਮਾਇਤ ਕੀਤੀ ਹੈ। ਉਨ੍ਹਾਂ ਕਿਹਾ ਕਿ ਇਸ ਨਾਲ ਲੋਕਾਂ ਦੀਆਂ ਅਹਿਮ ਲੋੜਾਂ ਦਾ ਧਿਆਨ ਰੱਖਣ ਦੀ ਸਮਰੱਥਾ ’ਤੇ ਮਾੜਾ ਅਸਰ ਪੈਂਦਾ ਹੈ।
ਕੇਂਦਰੀ ਸੜਕ ਆਵਾਜਾਈ ਅਤੇ ਰਾਜਮਾਰਗਾਂ ਬਾਰੇ ਮੰਤਰੀ ਨਿਤਿਨ ਗਡਕਰੀ ਨੇ ਜੀਵਨ ਅਤੇ ਸਿਹਤ ਬੀਮੇ ਦੇ ਪ੍ਰੀਮੀਅਮਾਂ ਤੋਂ 18 ਫ਼ੀਸਦੀ ਜੀਐੱਸਟੀ ਹਟਾਉਣ ਲਈ ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੂੰ ਪੱਤਰ ਲਿਖਿਆ ਸੀ ਜਿਸ ਦੀ ਵਿਰੋਧੀ ਧਿਰਾਂ ਦੇ ਕਈ ਆਗੂਆਂ ਨੇ ਹਮਾਇਤ ਕੀਤੀ ਹੈ। ਮਮਤਾ ਨੇ ‘ਐਕਸ’ ’ਤੇ ਕਿਹਾ ਕਿ ਜੇ ਸਰਕਾਰ ਨੇ ਲੋਕ ਵਿਰੋਧੀ ਜੀਐੱਸਟੀ ਵਾਪਸ ਨਾ ਲਿਆ ਤਾਂ ਉਨ੍ਹਾਂ ਨੂੰ ਮਜਬੂਰ ਹੋ ਕੇ ਸੜਕਾਂ ’ਤੇ ਉਤਰਨਾ ਪਵੇਗਾ। -ਪੀਟੀਆਈ