ਮਨਧੀਰ ਦਿਓਲ
ਨਵੀਂ ਦਿੱਲੀ, 2 ਜੂਨ
ਜੈਸਿਕਾ ਲਾਲ ਕਤਲ ਕੇਸ ਵਿੱਚ ਉਮਰ ਕੈਦ ਦੀ ਸਜ਼ਾ ਕੱਟ ਰਹੇ ਮਨੂ ਸ਼ਰਮਾ ਨੂੰ ਸਮੇਂ ਤੋਂ ਪਹਿਲਾਂ ਰਿਹਾਅ ਕੀਤੇ ਜਾਣ ਨੂੰ ਮਨਜ਼ੂਰੀ ਦਿੱਤੀ ਗਈ ਹੈ। ਉਸ ਨੂੰ ਸੋਮਵਾਰ ਨੂੰ ਦਿੱਲੀ ਦੀ ਤਿਹਾੜ ਜੇਲ੍ਹ ਵਿਚੋਂ 18 ਹੋਰ ਕੈਦੀਆਂ ਨਾਲ ਰਿਹਾਅ ਕੀਤਾ ਗਿਆ ਸੀ। ਦਿੱਲੀ ਦੇ ਉਪ-ਰਾਜਪਾਲ ਅਨਿਲ ਬੈਜਲ ਨੇ ਦਿੱਲੀ ਸਰਕਾਰ ਅਧੀਨ ਆਉਂਦੇ ਦਿੱਲੀ ਸਜ਼ਾ ਸਮੀਖਿਆ ਬੋਰਡ ਦੀ ਸਿਫਾਰਸ਼ ਤੋਂ ਬਾਅਦ ਇਸ ਫ਼ੈਸਲੇ ’ਤੇ ਦਸਤਖ਼ਤ ਕੀਤੇ ਹਨ।