ਨਵੀਂ ਦਿੱਲੀ, 9 ਅਕਤੂਬਰ
ਰਾਸ਼ਟਰਪਤੀ ਰਾਮ ਨਾਥ ਕੋਵਿੰਦ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਣੇ ਕਈ ਰਾਜਨੀਤਿਕ ਸ਼ਖਸੀਅਤਾਂ ਨੇ ਸ਼ੁੱਕਰਵਾਰ ਨੂੰ ਕੇਂਦਰੀ ਮੰਤਰੀ ਰਾਮ ਵਿਲਾਸ ਪਾਸਵਾਨ ਨੂੰ ਸ਼ਰਧਾਂਜਲੀ ਭੇਟ ਕੀਤੀ। ਸ੍ਰੀ ਪਾਸਵਾਨ ਨੇ ਵੀਰਵਾਰ ਸ਼ਾਮ ਨੂੰ ਆਖਰੀ ਸਾਹ ਲਿਆ। ਉਸ ਦੀ ਦੇਹ ਨੂੰ ਉਨ੍ਹਾਂ ਦੇ ਸਰਕਾਰੀ ਨਿਵਾਸ ‘ਤੇ ਅੰਤਿਮ ਦਰਸ਼ਨਾਂ ਲਈ ਰੱਖਿਆ ਗਿਆ ਹੈ। ਭਾਜਪਾ ਦੇ ਪ੍ਰਧਾਨ ਜੇਪੀ ਨੱਡਾ, ਭਾਰਤੀ ਕਮਿਊਨਿਸਟ ਪਾਰਟੀ (ਸੀਪੀਆਈ) ਦੇ ਕੌਮੀ ਜਨਰਲ ਸਕੱਤਰ ਡੀ. ਰਾਜਾ, ਕੇਂਦਰੀ ਮੰਤਰੀ ਗਿਰੀਰਾਜ ਸਿੰਘ, ਹਰਸ਼ਵਰਧਨ ਅਤੇ ਅਸ਼ਵਨੀ ਚੌਬੇ ਸਮੇਤ ਕਈ ਨੇਤਾਵਾਂ ਨੇ ਉਨ੍ਹਾਂ ਦੇ ਸ਼ਰਧਾਂਜ਼ਲੀਆਂ ਭੇਟ ਕੀਤੀਆਂ। ਰਾਸ਼ਟਰਪਤੀ ਕੋਵਿੰਦ ਅਤੇ ਪ੍ਰਧਾਨ ਮੰਤਰੀ ਮੋਦੀ ਨੇ ਮਰਹੂਮ ਨੇਤਾ ਦੇ ਆਖਰੀ ਦਰਸ਼ਨ ਬਾਆਦ ਪਰਿਵਾਰ ਨੂੰ ਦਿਲਾਸਾ ਦਿੱਤਾ।