ਲਖਨਊ, 7 ਨਵੰਬਰ
ਬਸਪਾ ਸੁਪਰੀਮੋ ਮਾਇਆਵਤੀ ਨੇ ਅੱਜ ਕੇਂਦਰ ਤੋਂ ਇਹ ਜਾਣਨ ਦੀ ਕੋਸ਼ਿਸ਼ ਕੀਤੀ ਕਿ ਲੋਕ ਭਾਜਪਾ ਦੇ ਨਾਅਰੇ ‘ਸਬਕਾ ਸਾਥ, ਸਬਕਾ ਵਿਕਾਸ, ਸਬਕਾ ਵਿਸ਼ਵਾਸ਼’ ’ਤੇ ਭਰੋਸਾ ਕਿਉਂ ਕਰਨ ਜਦੋਂਕਿ ਸਰਕਾਰ ਪ੍ਰਦਰਸ਼ਨਕਾਰੀ ਕਿਸਾਨਾਂ ਦਾ ਭਰੋਸਾ ਜਿੱਤਣ ਵਿੱਚ ਅਸਫਲ ਰਹੀ ਹੈ। ਉਤਰ ਪ੍ਰਦੇਸ਼ ਦੀ ਸਾਬਕਾ ਮੁੱਖ ਮੰਤਰੀ ਮਾਇਆਵਤੀ ਨੇ ਟਵੀਟ ਕੀਤਾ, ‘‘ਭਾਜਪਾ ਕਹਿੰਦੀ ਹੈ, ‘ਸਬਕਾ ਸਾਥ, ਸਬਕਾ ਵਿਕਾਸ ਅਤੇ ਸਬਕਾ ਵਿਸ਼ਵਾਸ਼’। ਪਰ ਲੋਕ ਇਸ ਜੁਮਲੇ ’ਤੇ ਭਰੋਸਾ ਕਿਵੇਂ ਕਰ ਸਕਦੇ ਹਨ ਜਦੋਂਕਿ ਦੇਸ਼ ਦੇ ਕਿਸਾਨਾਂ ਵਿੱਚ ਤਿੰਨ ਖੇਤੀ ਕਾਨੂੰਨਾਂ ਖ਼ਿਲਾਫ਼ ਰੋਸ ਹੈ ਅਤੇ ਉਹ ਲੰਬੇ ਸਮੇਂ ਤੋਂ ਅੰਦੋਲਨ ਕਰ ਰਹੇ ਹਨ।’’ ਇੱਕ ਹੋਰ ਟਵੀਟ ਵਿੱਚ ਬਸਪਾ ਮੁਖੀ ਨੇ ਕਿਹਾ ਕਿ ਉਸ ਨੂੰ ਉਮੀਦ ਹੈ ਕਿ ਸਰਕਾਰ ਵਿਵਾਦਿਤ ਤਿੰਨ ਖੇਤੀ ਕਾਨੂੰਨ ਰੱਦ ਕਰੇਗੀ ਅਤੇ ਕਿਸਾਨਾਂ ਨੂੰ ਦੀਵਾਲੀ ਦਾ ਤੋਹਫ਼ਾ ਦੇਵੇਗੀ। -ਪੀਟੀਆਈ