ਲਖਨਊ: ਬਹੁਜਨ ਸਮਾਜ ਪਾਰਟੀ ਦੀ ਸੁਪਰੀਮੋ ਮਾਇਆਵਤਰੀ ਨੇ ਕੋਵਿਡ-19 ਦੇ ਗਰੀਬ ਤੇ ਕਮਜ਼ੋਰ ਵਰਗਾਂ ਦੇ ਮਰੀਜ਼ਾਂ ਦਾ ਪੂਰਾ ਖ਼ਰਚਾ ਕੇਂਦਰ ਸਰਕਾਰ ਨੂੰ ਚੁੱਕਣ ਦੀ ਅਪੀਲ ਕਰਦਿਆਂ ਸਾਰਿਆਂ ਨੂੰ ਮੁਫ਼ਤ ਵੈਕਸੀਨ ਦੇਣ ਲਈ ਕਿਹਾ ਹੈ। ਮਾਇਆਵਤੀ ਨੇ ਟਵੀਟ ਕਰਦਿਆਂ ਕਿਹਾ ਕਿ ਦੇਸ਼ ਵਿੱਚ ਕਰੋਨਾ ਦੀ ਸਥਿਤੀ ਦੇ ਮੱਦੇਨਜ਼ਰ ਸਾਰੀਆਂ ਪਾਰਟੀਆਂ ਨੂੰ ਰਾਜਨੀਤੀ ਤੋਂ ਉਪਰ ਉਠ ਕੇ ਕੇਂਦਰ ਸਰਕਾਰ ਤੋਂ ਇਹ ਮੰਗ ਕਰਨੀ ਚਾਹੀਦੀ ਹੈ ਕਿ ਕਰੋਨਾ ਪੀੜਤ ਗਰੀਬ ਅਤੇ ਪੱਛੜੇ ਵਰਗਾਂ ਦੇ ਇਲਾਜ ਦਾ ਪੂਰਾ ਖ਼ਰਚਾ ਕੇਂਦਰ ਸਰਕਾਰ ਚੁੱਕੇ। – ਪੀਟੀਆਈ