ਲਖਨਊ, 7 ਸਤੰਬਰ
ਬਹੁਜਨ ਸਮਾਜ ਪਾਰਟੀ (ਬਸਪਾ) ਦੀ ਪ੍ਰਧਾਨ ਮਾਇਆਵਤੀ ਨੇ ਅੱਜ ਭਾਰਤੀ ਜਨਤਾ ਪਾਰਟੀ (ਭਾਜਪਾ) ਅਤੇ ਸਮਾਜਵਾਦੀ ਪਾਰਟੀ (ਸਪਾ) ’ਤੇ ਸਿਰਫ ਵੱਡੇ-ਵੱਡੇ ਦਾਅਵੇ ਕਰਨ ਅਤੇ ਜ਼ਮੀਨੀ ਪੱਧਰ ’ਤੇ ਕੁਝ ਨਾ ਕਰਨ ਦਾ ਦੋਸ਼ ਲਾਇਆ। ਉਨ੍ਹਾਂ ਬਸਪਾ ਨੂੰ ਮੁੜ ਸੱਤਾ ਵਿੱਚ ਲਿਆਉਣ ਲਈ ਦਲਿਤ-ਬ੍ਰਾਹਮਣ ਏਕਤਾ ਦਾ ਸੱਦਾ ਦਿੱਤਾ। ਉਨ੍ਹਾਂ ਨੇ ਵਾਅਦਾ ਕੀਤਾ ਕਿ ਜੇ ਉਨ੍ਹਾਂ ਦੀ ਪਾਰਟੀ ਸੱਤਾ ਵਿੱਚ ਆਈ ਤਾਂ ਦਲਿਤਾਂ ਅਤੇ ਬ੍ਰਾਹਮਣਾਂ ਵਿਰੁੱਧ ਅੱਤਿਆਚਾਰ ਦੇ ਮਾਮਲਿਆਂ ਦੀ ਜਾਂਚ ਕੀਤੀ ਜਾਵੇਗੀ।