ਨਵੀਂ ਦਿੱਲੀ, 26 ਅਕਤੂਬਰ
CMs of Haryana, Mizoram call on Modi: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਸ਼ਨਿੱਚਰਵਾਰ ਨੂੰ ਇਥੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਅਤੇ ਮਿਜ਼ੋਰਮ ਦੇ ਮੁੱਖ ਮੰਤਰੀ ਲਾਲ ਦੂਹੋਮਾ ਨੇ ਵੱਖੋ-ਵੱਖਰੇ ਤੌਰ ’ਤੇ ਮੁਲਾਕਾਤਾਂ ਕੀਤੀਆਂ। ਇਹ ਜਾਣਕਾਰੀ ਪ੍ਰਧਾਨ ਮੰਤਰੀ ਦਫ਼ਤਰ (PMO) ਨੇ ਸੋਸ਼ਲ ਮੀਡੀਆ ਪਲੈਟਫਾਰਮ ‘ਐਕਸ’ ਉਤੇ ਪਾਈ ਇਕ ਪੋਸਟ ਰਾਹੀਂ ਦਿੱਤੀ ਹੈ।
ਇਸ ਪੋਸਟ ਵਿਚ ਕਿਹਾ ਗਿਆ ਹੈ, ‘‘ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ।’’ ਇਸੇ ਤਰ੍ਹਾਂ ਇਕ ਹੋਰ ਪੋਸਟ ਵਿਚ ਕਿਹਾ ਗਿਆ ਹੈ, ‘‘ਮਿਜ਼ੋਰਮ ਦੇ ਮੁੱਖ ਮੰਤਰੀ ਸ੍ਰੀ ਲਾਲ ਦੂਹੋਮਾ ਨੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕੀਤੀ।’’
ਗ਼ੌਰਤਲਬ ਹੈ ਕਿ ਹਰਿਆਣਾ ਵਿਧਾਨ ਸਭਾ ਦੀਆਂ ਇਸੇ ਮਹੀਨੇ ਹੋਈਆਂ ਚੋਣਾਂ ਵਿਚ ਭਾਜਪਾ ਨੇ ਜਿੱਤ ਦਰਜ ਕੀਤੀ ਹੈ। ਸੂਬੇ ਦੀ 90 ਮੈਂਬਰੀ ਵਿਧਾਨ ਸਭਾ ਵਿਚ ਭਾਰਤੀ ਜਨਤਾ ਪਾਰਟੀ ਨੂੰ 48 ਸੀਟਾਂ ਮਿਲੀਆਂ। ਦੂਜੇ ਪਾਸੇ, ਪਹਿਲਾਂ ਵੀ ਦੋ ਮਿਆਦਾਂ ਦੌਰਾਨ ਸੂਬੇ ਵਿਚ ਭਾਜਪਾ ਦੀ ਹੀ ਸਰਕਾਰ ਹੋਣ ਦੇ ਬਾਵਜੂਦ ਵਿਰੋਧੀ ਪਾਰਟੀ ਕਾਂਗਰਸ ਨੂੰ ਸੱਤਾ ਵਿਰੋਧੀ ਰੁਝਾਨ ਦਾ ਕੋਈ ਫ਼ਾਇਦਾ ਨਹੀਂ ਹੋਇਆ ਅਤੇ ਇਹ 37 ਸੀਟਾਂ ਹੀ ਜਿੱਤ ਸਕੀ। -ਏਐੱਨਆਈ