ਨਵੀਂ ਦਿੱਲੀ, 12 ਜੂਨ
ਡੋਮਿਨਿਕਾ ਹਾਈ ਕੋਰਟ ਨੇ ਐਂਟੀਗੁਆ ਅਤੇ ਬਾਰਬੁਡਾ ਤੋਂ ਭੇਤਭਰੀ ਹਾਲਤ ਵਿੱਚ ਗਾਇਬ ਹੋਣ ਤੋਂ ਬਾਅਦ ਭਗੌੜੇ ਹੀਰਾ ਕਾਰੋਬਾਰੀ ਮੇਹੁਲ ਚੋਕਸੀ ਦੇ ਗੈਰਕਾਨੂੰਨੀ ਤਰੀਕੇ ਨਾਲ ਇਸ ਟਾਪੂ ਦੇਸ਼ ਵਿਚ ਦਾਖਲ ਹੋਣ ਦੇ ਮਾਮਲੇ ਵਿੱਚ ਜ਼ਮਾਨਤ ਦੇਣ ਤੋਂ ਇਨਕਾਰ ਕਰ ਦਿੱਤਾ ਹੈ। ਚੋਕਸੀ ਸਾਲ 2018 ਤੋਂ ਐਂਟੀਗੁਆ ਅਤੇ ਬਾਰਬੁਡਾ ਵਿੱਚ ਨਾਗਰਿਕ ਵਜੋਂ ਰਹਿ ਰਿਹਾ ਹੈ। ਉੱਚ ਅਦਾਲਤ ਨੇ ਆਪਣੇ ਫ਼ੈਸਲੇ ਵਿੱਚ ਕਿਹਾ ਕਿ ਜ਼ਮਾਨਤ ਮਿਲਣ ਬਾਅਦ ਚੋਕਸੀ “ਫ਼ਰਾਰ ਹੋ ਸਕਦਾ ਹੈ।”